ਹਿਮਾਚਲ ਪ੍ਰਦੇਸ਼ ਦੇ ਟੂਰਿਸਟ ਸਿਟੀ ਧਰਮਸ਼ਾਲਾ ਵਿੱਚ ਇਨ੍ਹੀਂ ਦਿਨੀਂ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਬਾਹਰਲੇ ਰਾਜਾਂ ਤੋਂ ਸੈਲਾਨੀ ਵੱਡੀ ਗਿਣਤੀ ਵਿੱਚ ਧਰਮਸ਼ਾਲਾ ਦੇ ਮੈਕਲੋਡਗੰਜ ਵਿੱਚ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕੁਝ ਨੌਜਵਾਨ ਵੀ ਹਿਮਾਚਲ ਘੁੰਮਣ ਗਏ ਸੀ, ਜਿੱਥੇ ਢਾਬੇ ਵਿੱਚ ਖਾਣਾ ਖਾਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਹੰਗਾਮਾ ਇੰਨਾ ਵੱਧ ਗਿਆ ਕਿ ਇਸ ਲੜਾਈ ਵਿੱਚ ਇੱਕ ਸੈਲਾਨੀ ਦੀ ਜਾਨ ਚਲੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ 6 ਲੋਕਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਕਾਂਗੜਾ ਦੀ SP ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਕੁਝ ਸੈਲਾਨੀ ਧਰਮਸ਼ਾਲਾ ਵਿੱਚ ਮੈਕਲੋਡਗੰਜ ਵਿੱਚ ਘੁੱਮਣ ਆਏ ਹੋਏ ਸਨ। ਇੱਥੇ ਇੱਕ ਸਥਾਨਕ ਢਾਬੇ ਵਿੱਚ ਖਾਣਾ ਖਾਣ ਲਈ ਬੈਠਣ ਨੂੰ ਲੈ ਕੇ ਨੌਜਵਾਨਾਂ ਦੀ ਢਾਬੇ ਦੇ ਮਾਲਕ ਅਤੇ ਉਸਦੇ ਪੁੱਤਰ ਨਾਲ ਤਕਰਾਰ ਹੋ ਗਈ। ਗੱਲ ਇੰਨੀ ਵੱਧ ਗਈ ਕਿ ਦੋਵਾਂ ਧੜਿਆਂ ‘ਚ ਹੱਥੋਪਾਈ ਹੋ ਗਈ। ਇਸ ਲੜਾਈ ਦੌਰਾਨ ਨਵਦੀਪ ਉਮਰ 33 ਸਾਲ ਵਾਸੀ ਫਗਵਾੜਾ ਜ਼ਮੀਨ ‘ਤੇ ਡਿੱਗ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਭੜਕੇ ਰਾਘਵ ਚੱਢਾ ਨੇ ਦਿੱਤਾ ਇਹ ਵੱਡਾ ਬਿਆਨ
SP ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਘਟਨਾ ਵਿੱਚ ਕਿਸ ਵਿਅਕਤੀ ਦੀ ਸ਼ਮੂਲੀਅਤ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਨੇ ਮੈਕਲੋਡਗੰਜ ਦੇ ਫਲਸੇਟਗੰਜ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਮੌਤ ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਹੋਈ ਜਾਪਦੀ ਹੈ। ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦੀ ਪੁਸ਼ਟੀ ਹੋ ਸਕੇਗੀ ਕਿ ਇਸ ਸੈਲਾਨੀ ਦੀ ਮੌਤ ਕਿਸ ਕਾਰਨ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: