ਸੰਗੀਤ ਸਮਰਾਟ ਉਤਸਾਦ ਰਾਸ਼ਿਦ ਖਾਨ ਦਾ 55 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਲੜਾਈ ਲੜ ਰਹੇ ਸਨ। ਰਾਸ਼ਿਦ ਖਾਨ ਦਾ ਕੋਲਕਾਤਾ ਦੇ ਇਕ ਹਸਪਤਾਲ ਵਿਚ ਪ੍ਰੋਸਟੇਟ ਕੈਂਸਰ ਦਾ ਇਲਾਜ ਚੱਲ ਰਿਹਾ ਸੀ। ਬ੍ਰੇਨ ਸਟ੍ਰੋਕ ਦੇ ਬਾਅਦ ਅੱਜ 3.45 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪਿਛਲੇ ਕੁਝ ਦਿਨਾਂ ਤੋਂ ਉਹ ਆਈਸੀਯੂ ‘ਚ ਦਾਖਲ ਸਨ। ਸ਼ੁਰੂਆਤ ‘ਚ ਉਨ੍ਹਾਂ ਦਾ ਇਲਾਜ ਮੁੰਬਈ ਦੇ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ‘ਚ ਕੀਤਾ ਗਿਆ ਪਰ ਬਾਅਦ ‘ਚ ਉਹ ਕੋਲਕਾਤਾ ਵਾਪਸ ਆ ਗਏ।
ਇਹ ਵੀ ਪੜ੍ਹੋ : ਛੁੱਟੀਆਂ ਦੇ ਬਾਵਜੂਦ ਬੱਚੇ ਬੁਲਾਏ ਸਕੂਲ, ਮੌਕੇ ‘ਤੇ ਪਹੁੰਚੀ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਪੁਲਿਸ
ਅੱਜ ਸਵੇਰ ਤੋਂ ਹੀ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਕੁਝ ਘੰਟਿਆਂ ਲਈ ਵੈਂਟੀਲੇਟਰ ‘ਤੇ ਰੱਖਿਆ ਗਿਆ ਪਰ ਹਾਲਤ ਵਿਗੜਦੀ ਗਈ ਤੇ ਉਨ੍ਹਾਂ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”