ਪੰਜਾਬ ਸਰਕਾਰ ਨੇ ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ਏਡੀਜੀਪੀ ਜੀ ਨਾਗੇਸ਼ਵਰ ਰਾਓ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਨਾਗੇਸ਼ਵਰ ਰਾਓ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ। ਅਧਿਕਾਰੀ ਸਨ। ਪੰਜਾਬ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਨੂੰ ਕਿਉਂ ਹਟਾਇਆ ਗਿਆ ਹੈ, ਇਸ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ।
ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ ਇਹ ਕਾਰਵਾਈ ਖੁਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਕੀਤੀ ਗਈ ਹੈ। ਦੱਸ ਦੇਈਏ ਕਿ ਵਿਜੀਲੈਂਸ ਵਿਭਾਗ ਵੀ ਸੀ.ਐੱਮ. ਮਾਨ ਕੋਲ ਹੀ ਹੈ।
ਦੋ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ ਅਤੇ ਐਸਐਸਪੀਜ਼ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਜੀਲੈਂਸ ਮੁਖੀ ਨੂੰ ਹਟਾਉਣਾ ਇਸ ਸੰਦਰਭ ਵਿੱਚ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਦੀ ਹੋਰ ਸਖ਼ਤ ਕਾਰਵਾਈ ਕਰ ਸਕਦੀ ਹੈ।
ਇਹ ਵੀ ਪੜ੍ਹੋ : ‘ਡੌਂਕਰ ਲੱਤਾਂ ‘ਤੇ ਕਰੰਟ ਲਾਉਂਦੇ, ਗਾਲ੍ਹਾਂ ਬਗੈਰ ਗੱਲ ਨੀਂ ਕਰਦੇ ਸੀ”, ਡਿਪੋਰਟ ਹੋਏ ਮੁੰਡੇ ਦੀ ਰੂ ਕੰਬਾ/ਊ ਹੱਡਬੀਤੀ
ਵੀਡੀਓ ਲਈ ਕਲਿੱਕ ਕਰੋ -:
