ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਅੱਜ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।
ਸੂਬਾ ਸਰਕਾਰ ਨੇ ਪੰਜਾਬ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਨਾਂ ‘ਤੇ 5 ਸਰਕਾਰੀ ਸਕੂਲਾਂ ਦੇ ਨਾਮ ਰੱਖੇ ਹਨ। ਇਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਜ਼ਿਲ੍ਹਾ ਬਰਨਾਲਾ ਦਾ ਨਾਂ ਬਦਲ ਕੇ ਬਲਵੰਤ ਗਾਰਗੀ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਰੱਖਿਆ ਗਿਆ ਹੈ। ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾਂ, ਜ਼ਿਲ੍ਹਾ ਲੁਧਿਆਣਾ ਦਾ ਨਾਂ ਸ਼ਹੀਦ ਸਿਪਾਹੀ ਅਜੈ ਕੁਮਾਰ ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾਂ, ਜ਼ਿਲ੍ਹਾ ਲੁਧਿਆਣਾ ਤੇ ਸਰਕਾਰੀ ਮਿਡਲ ਸਕੂਲ ਫੰਗਤੋਲੀ ਜ਼ਿਲ੍ਹਾ ਪਠਾਨਕੋਟ ਦਾ ਨਾਂ ਸ਼ਹੀਦ ਸਿਪਾਹੀ ਬਿਸ਼ਨ ਦਾਸ ਸਰਕਾਰੀ ਮਿਡਲ ਸਕੂਲ ਫੰਗਤੋਲੀ, ਜ਼ਿਲ੍ਹਾ ਪਠਾਨਕੋਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਵਧਾਏਗੀ ਮਾਣ, ਅੱਜ ਦਿੱਲੀ ਪਰੇਡ ‘ਚ ਹਿੱਸਾ ਲੈਣ ਵਾਲੀ ਬਣੇਗੀ ਇਕਲੌਤੀ ਸਿੱਖ ਮਹਿਲਾ ਫੌਜੀ
ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਘੱਗਾ, ਜ਼ਿਲ੍ਹਾ ਪਟਿਆਲਾ ਦਾ ਨਾਂ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ, ਜ਼ਿਲ੍ਹਾ ਪਟਿਆਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ.7 (ਲੜਕੇ) ਜ਼ਿਲ੍ਹਾ ਰੂਪਨਗਰ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਲਾ ਲਾਜਪਤ ਰਾਏ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ. 7 (ਲੜਕੇ) ਜ਼ਿਲ੍ਹਾ ਰੂਪਨਗਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –