ਨਵਜੋਤ ਸਿੰਘ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਨਵਜੋਤ ਸਿੰਘ ਸਿੱਧੂ ਨੇ ਸਰੰਡਰ ਹੋਣਾ ਸੀ ਪਰ ਹੁਣ ਸਿੱਧੂ ਨੇ ਸਰੰਡਰ ਹੋਣ ਲਈ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਹੈ। ਇਸ ਲਈ ਉਨ੍ਹਾਂ ਨੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਹ ਇੱਕ ਹਫਤੇ ਬਾਅਦ ਆਤਮ ਸਮਰਪਣ ਕਰ ਦੇਣਗੇ।
ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ ਮੈਡੀਕਲ ਹਾਲਤਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਮੁਵੱਕਿਲ ਨੂੰ ਸਮਰਪਣ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਸਿੰਘਵੀ ਨੂੰ ਇੱਕ ਉਚਿਤ ਅਰਜ਼ੀ ਦੇਣ ਅਤੇ ਸੀਜੇਆਈ ਬੈਂਚ ਦੇ ਸਾਹਮਣੇ ਇਸ ਦਾ ਜ਼ਿਕਰ ਕਰਨ ਲਈ ਕਿਹਾ ਹੈ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਸੀ। ਕਿਊਰੇਟਿਵ ਪਟੀਸ਼ਨ ਉਦੋਂ ਦਾਇਰ ਕੀਤੀ ਜਾਂਦੀ ਹੈ ਜਦੋਂ ਸੁਪਰੀਮ ਕੋਰਟ ਵਿੱਚ ਕਿਸੇ ਦੋਸ਼ੀ ਦੀ ਸਮੀਖਿਆ ਪਟੀਸ਼ਨ ਖਾਰਜ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕਿਊਰੇਟਿਵ ਪਟੀਸ਼ਨ ਇੱਕ ਆਖਰੀ ਮੌਕਾ ਹੁੰਦਾ ਹੈ, ਜਿਸ ਰਾਹੀਂ ਦੋਸ਼ੀ ਆਪਣੇ ਲਈ ਯਕੀਨੀ ਸਜ਼ਾ ਵਿੱਚ ਨਰਮੀ ਦੀ ਅਪੀਲ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਸਿੱਧੂ ਦੀ ਸਜ਼ਾ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਜਦੋਂ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਦੀ ਇੱਕ 65 ਸਾਲ ਦੇ ਬਜ਼ੁਰਗ ਨਾਲ ਲੜਾਈ ਹੋ ਗਈ ਸੀ। ਜਿਸ ਵਿੱਚ ਉਸਦੀ ਮੌਤ ਹੋ ਗਈ ਸੀ।