ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਾਲਵਿੰਦਰ ਮਾਲੀ ਨੇ ਆਪਣੀ ਫੇਸਬੁੱਕ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਮਾਲੀ ਨੇ ਕਸ਼ਮੀਰ ਬਾਰੇ ਵਿਵਾਦਪੂਰਨ ਟਿੱਪਣੀ ਕੀਤੀ ਸੀ ਜਿਸ ਕਾਰਨ ਪਾਰਟੀ ਹਾਈਕਮਾਨ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਆਪਣੀ ਪੋਸਟ ਵਿਚ ਮਾਲਵਿੰਦਰ ਮਾਲੀ ਨੇ ਲਿਖਿਆ ਕਿ ; ਦਿੱਲੀ ਵਾਲਿਆਂ ਹਾਈ ਕਮਾਂਡਾਂ ਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ। ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਵਿਧਾ ਤੇ ਭਟਕਣ ਦਾ ਸ਼ਿਕਾਰ ਹੈ। ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।
ਇਹ ਵੀ ਪੜ੍ਹੋ : ਬਟਾਲਾ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦੋਸ਼ੀ ਫਰਾਰ
ਅਜਿਹੀ ਸਥਿਤੀ ਵਿੱਚ ਪੰਜਾਬ ਕਾਂਗਰਸ ਤੋਂ ਲੈ ਕੇ ਨਵੀਂ ਦਿੱਲੀ ਵਿੱਚ ਹਾਈਕਮਾਨ ਤੱਕ ਇਹ ਮਾਮਲਾ ਮੁਸੀਬਤ ਦਾ ਕਾਰਨ ਬਣਿਆ ਹੋਇਆ ਸੀ। ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਵੀ ਬੀਤੇ ਦਿਨੀਂ ਸਿੱਧੂ ਦੇ ਸਲਾਹਕਾਰਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਹਰੀਸ਼ ਰਾਵਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ ਗਈ। ਅਜਿਹੇ ਬਿਆਨ ਸਵੀਕਾਰ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਸਪਸ਼ਟ ਕਿਹਾ ਸੀ ਕਿ ਜੇ ਲੋੜ ਪਈ ਤਾਂ ਮੈਂ ਸਲਾਹਕਾਰਾਂ ਨੂੰ ਹਟਾ ਸਕਦੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੂੰ ਦੇਸ਼ ਵਿਰੋਧੀ ਬਿਆਨਬਾਜ਼ੀ ਕਰਨੀ ਮਹਿੰਗੀ ਪੈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਕਰਕੇ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ ਤਾਂ ਸਲਾਹਕਾਰ ਨਹੀਂ ਰਹਿਣਾ ਚਾਹੁੰਦਾ ਤੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਹ ਵੀ ਪੜ੍ਹੋ : ਬਟਾਲਾ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦੋਸ਼ੀ ਫਰਾਰ