ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਵਿਚ ਮਚੇ ਬਵਾਲ ਦਰਮਿਆਨ ਅੱਜ ਸਿੱਧੂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ।
ਸਿੱਧੂ ਨੇ ਕਿਹਾ ਕਿ ਜਦੋਂ ਪਾਰਟੀ ਦੇ ਨਵੇਂ ਐਡਵੋਕੇਟ ਜਨਰਲ ਆ ਜਾਣਗੇ ਤਾਂ ਮੈਂ ਖੁਦ ਆਪਣਾ ਅਸਤੀਫਾ ਆਫਿਸ ਜਾ ਕੇ ਵਾਪਸ ਲੈ ਲਵਾਂਗਾ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦੇ ਵੱਕਾਰ ਦਾ ਸਵਾਲ ਸੀ। ਆਵਾਜ਼ ਬੁਲੰਦ ਉਦੋਂ ਹੀ ਹੁੰਦੀ ਹੈ ਜਦੋਂ ਇਨਸਾਨ ਕੋਲ ਈਮਾਨਦਾਰੀ ਹੁੰਦੀ ਹੈ।
ਸਿੱਧੂ ਨੂੰ ਅਸਤੀਫਾ ਦਿੱਤੇ ਹੋਏ ਕਾਫੀ ਸਮਾਂ ਹੋ ਚੁੱਕਾ ਸੀ, ਜਿਸ ਨੂੰ ਅੱਜ ਉਨ੍ਹਾਂ ਨੇ ਵਾਪਸ ਲੈ ਲਿਆ ਹੈ। ਅਸਤੀਫਾ ਦੇਣ ਤੋਂ ਬਾਅਦ ਵੀ ਲਗਾਤਾਰ ਸਿੱਧੂ ਚੰਨੀ ਸਰਕਾਰ ‘ਤੇ ਹਮਲਾਵਰ ਹੁੰਦੇ ਰਹੇ ਹਨ। ਉਨ੍ਹਾਂ ਬਿਜਲੀ ਸਸਤੀ ਕਰਨ ਨੂੰ ਲੈ ਕੇ ਵੀ ਆਪਣੀ ਹੀ ਸਰਕਾਰ ਉਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਸਰਕਾਰ ਦੇ ਬਿਜਲੀ ਸਸਤੀ ਦੇ ਫੈਸਲੇ ਲੋਕਾਂ ਨੂੰ ਲੁਭਾਉਣ ਵਾਲਾ ਲੌਲੀਪਾਪ ਕਰਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੋਂ ਅਗਲੇ ਹੀ ਦਿਨ ਸਿੱਧੂ ਚੰਨੀ ਨਾਲ ਕੇਦਾਰਨਾਥ ਯਾਤਰਾ ਲਈ ਰਵਾਨਾ ਹੋਏ ਤੇ ਦੋਵਾਂ ਦੀਆਂ ਫੋਟੋਆਂ ਵੀ ਬਹੁਤ ਵਾਇਰਲ ਹੋਈਆਂ। ਇਸ ਦੌਰਾਨ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਿੱਧੂ ਨੂੰ ਸਵਾਲ ਕੀਤਾ ਕਿ ਪੰਜਾਬ ਕਾਂਗਰਸ ਦਾ ਇਹ ‘ਸੰਯੁਕਤ (ਇਕੱਠਾ) ਚਿਹਰਾ’, ਜੋ ਉਤਰਾਖੰਡ ਵਿੱਚ ਨਜ਼ਰ ਆ ਰਿਹਾ ਹੈ, ਉਹ ਪੰਜਾਬ ਵਿੱਚ ਕਿਉਂ ਨਹੀਂ ਹੈ?