ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਤੇ ਨਿੱਜੀ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਹਦਾਇਤ ਦਿੱਤੀ ਹੈ ਕਿ ਵਜ਼ੀਫਾ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ। ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਪ੍ਰਾਈਵੇਟ ਤੇ ਸਰਕਾਰੀ ਸੰਸਥਾਵਾਂ ਨੇ ਵਜ਼ੀਫਾ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿਚ ਬੈਠਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ।
ਮੰਤਰੀ ਬੈਂਸ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਤੇ ਮੁੱਖ ਸਕੱਤਰ, ਉੱਚ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈੰਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ।
ਇਹ ਵੀ ਪੜ੍ਹੋ : ਜਲੰਧਰ : ਵਿਦੇਸ਼ੀ ਨੰਬਰ ਤੋਂ ਕਾਲ ਕਰ ਬਿਜ਼ਨੈੱਸਮੈਨ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਨਾ ਦੇਣ ‘ਤੇ ਦਿੱਤੀ ਮਾਰਨ ਦੀ ਧਮਕੀ
ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ, ਯੂਨੀਵਰਸਿਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਜਾਰੀ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: