ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੇ ਗਏ ਅਲਟੀਮੇਟਮ ਮਗਰੋਂ ਸੂਬੇ ਵਿੱਚ ਪੀ.ਸੀ.ਐੱਸ. ਅਫਸਰਾਂ ਨੇ ਹੜਤਾਲ ਨੂੰ ਵਾਪਿਸ ਲੈ ਲਿਆ ਹੈ। ਹੁਣ ਸਾਰੇ ਅਫਸਰ ਕੰਮ ‘ਤੇ ਵਾਪਸ ਪਰਤਨਗੇ। ਸੀ.ਐੱਮ. ਮਾਨ ਨੇ ਸਾਰੇ ਅਫਸਰਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਹੀਂ ਹੋਣ ਦਿੱਤਾ ਜਾਏਗਾ।
ਹੜਤਾਲ ‘ਤੇ ਬੈਠੇ PCS ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਤੋਂ ਕੁਝ ਘੰਟਿਆਂ ਬਾਅਦ ਹੀ PCS ਅਫਸਰਜ਼ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਆਪਣਾ ਵਿਰੋਧ ਵਾਪਸ ਲੈ ਲਿਆ ਅਤੇ ਤੁਰੰਤ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ। ਰੀਜਨਲ ਟਰਾਂਸਪੋਰਟ ਅਥਾਰਟੀ, ਮੋਹਾਲੀ ਦਾ ਅਧੂਰਾ ਕੰਮ ਦੁਪਹਿਰ 2 ਵਜੇ ਮੁੜ ਸ਼ੁਰੂ ਹੋ ਗਿਆ। RTA ਦੇ ਕੁਝ ਸਟਾਫ ਮੈਂਬਰ ਆਪਣੀ ਡਿਊਟੀ ਵਿਚ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬੁੱਧਵਾਰ ਦੁਪਹਿਰ 2 ਵਜੇ ਤੱਕ ਕੰਮ ਮੁੜ ਸ਼ੁਰੂ ਕਰਨ ਜਾਂ ਸਸਪੈਂਡ ਹੋਣ ਦੀ ਚਿਤਾਵਨੀ ਦਿੱਤੀ ਸੀ। ਸਮਾਂ ਨੇੜੇ ਆਉਣ ‘ਤੇ ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਦਾ ਛੇ ਮੈਂਬਰੀ ਵਫ਼ਦ CM ਮਾਨ ਕੋਲ ਪਹੁੰਚਿਆ।
ਪ੍ਰਸਾਦ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਜਾਰੀ ਰਹੇਗੀ ਅਤੇ ਐਸੋਸੀਏਸ਼ਨ ਨੇ ਵਾਅਦਾ ਕੀਤਾ ਹੈ ਕਿ ਉਹ ਭ੍ਰਿਸ਼ਟ ਅਫਸਰਾਂ ਨੂੰ ਨਹੀਂ ਬਚਾਏਗੀ।
ਇਹ ਵੀ ਪੜ੍ਹੋ : ਰਾਹੁਲ ਨੇ ਰੋਜ਼ਾ ਸ਼ਰੀਫ਼ ਸਰਹਿੰਦ ‘ਚ ਅਦਾ ਕੀਤੀ ਚਾਦਰ ਦੀ ਰਸਮ, ਸਚਿਨ ਪਾਇਲਟ ਵੀ ਪਹੁੰਚੇ ਯਾਤਰਾ ‘ਚ
ਓਬਰਾਏ ਨੇ ਕਿਹਾ ਕਿ ਉਹ ਮੁੱਖ ਮੰਤਰੀ ਵੱਲੋਂ ਦਿੱਤੇ ਭਰੋਸੇ ਤੋਂ ਖੁਸ਼ ਹਨ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਕੀਤੀ ਜਾਵੇਗੀ। ਪੀਸੀਐਸ ਅਧਿਕਾਰੀ ਨਰਿੰਦਰ ਧਾਲੀਵਾਲ ਖ਼ਿਲਾਫ਼ ਕਾਰਵਾਈ ਪ੍ਰਕਿਰਿਆ ਅਨੁਸਾਰ ਸੀ ਜਾਂ ਨਹੀਂ, ਇਹ ਫੈਸਲਾ ਕਰਨ ਲਈ ਸਰਕਾਰ ਇੱਕ SIT ਬਣਾਉਣ ਲਈ ਸਹਿਮਤ ਹੋ ਗਈ ਹੈ।
ਆਈਏਐਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਕਮੇਟੀ ਦਾ ਗਠਨ ਕੀਤਾ ਜਾਵੇਗਾ। ਕਮੇਟੀ ਵਿੱਚ ਸਿਵਲ ਅਤੇ ਪੁਲਿਸ ਦੋਵਾਂ ਪੱਖਾਂ ਦੇ ਅਧਿਕਾਰੀ ਹੋਣਗੇ। ਕਮੇਟੀਆਂ ਦਾ ਗਠਨ ਅਤੇ ਐਲਾਨ ਮੁੱਖ ਸਕੱਤਰ ਵੱਲੋਂ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: