ਰੂਸ ਦੇ ਹਮਲੇ ਤੋਂ ਪਿੱਛੋਂ ਯੂਕਰੇਨ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਅੱਜ ਰਾਤ ਨੂੰ ਗੱਲ ਕਰਨਗੇ।
ਦੱਸ ਦੇਈਏ ਕਿ ਭਾਰਤ ਵਿੱਚ ਯੂਕਰੇਨ ਦੇ ਰਾਜਦੂਤ ਡਾ. ਇਗੋਰ ਪੋਲਿਖਾ ਨੇ ਰੂਸ-ਯੂਕਰੇਨ ਜੰਗ ਵਿਚਾਲੇ ਮੋਦੀ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਗੱਲਕਰਨ ਦੀ ਬੇਨਤੀ ਕੀਤੀ ਸੀ।
ਉਨ੍ਹਾਂ ਕਿਹਾ ਸੀ ਕਿ ਮੈਂ ਸਮਝਦਾ ਹਾਂ ਕਿ ਇਸ ਮਾਮਲੇ ਵਿੱਚ ਤੁਹਾਡੇ (ਭਾਰਤ) ਦੇ ਪ੍ਰਧਾਨ ਮੰਤਰੀ ਮੋਦੀ ਪੁਤਿਨ ਨਾਲ ਗੱਲ ਕਰ ਸਕਦੇ ਹਨ। ਉਹ ਸਾਡੇ ਰਾਸ਼ਟਰਪਤੀ ਨਾਲ ਵੀ ਗੱਲ ਕਰ ਸਕਦੇ ਹਨ। ਇਤਿਹਾਸ ਵਿੱਚ ਕਈ ਵਾਰ ਭਾਰਤ ਨੇ ਸ਼ਾਂਤੀ ਸਥਾਪਨਾ ਦੀ ਭੂਮਿਕਾ ਨਿਭਾਈ ਹੈ। ਅਸੀਂ ਇਸ ਜੰਗ ਨੂੰ ਰੋਕਣ ਲਈ ਤੁਹਾਡੀ ਮਜ਼ਬੂਤ ਆਵਾਜ਼ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਜੰਗ ਨੂੰ ਰੋਕਣ ਵਿੱਚ ਭਾਰਤ ਦੀ ਅਗਵਾਈ ਵਾਲੇ ਸਰਗਰਮ ਸਮਰਥਨ ਨੂੰ ਉਡੀਕ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਸ ਦੇ ਨਾਲ ਹੀ ਯੂਕਰੇਨ ਰਾਜਦੂਤ ਨੇ ਭਾਰਤ ਨੂੰ ਰੂਸ ਖਿਲਾਫ ਹਮਲਾ ਕਰਨ ਲਈ ਮਦਦ ਦੀ ਵੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਤਰ੍ਹਾਂ ਤੋਂ ਆਪਣੀ ਵੈਸ਼ਵਿਕ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ NSA ਅਜੀਤ ਡੋਭਾਲ ਵੀ ਮੌਜੂਦ ਹਨ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੀਟਿੰਗ ਦਾ ਹਿੱਸਾ ਬਣੇ ਹਨ।
ਮੰਨਿਆ ਜਾ ਰਿਹਾ ਹੈ ਕਿ ਪੀਐਮ ਇਸ ਚਰਚਾ ‘ਚ ਰੂਸ-ਯੂਕਰੇਨ ਵਿਚਾਲੇ ਤਣਾਅ ਨੂੰ ਘੱਟ ਕਰਨ ਦੇ ਕਦਮਾਂ ਅਤੇ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੇ ਤਰੀਕਿਆਂ ‘ਤੇ ਵੀ ਚਰਚਾ ਹੋਵੇਗੀ।