ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਵਿਵਸਥਾ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸਿੰਗਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ ਅਕੈਡਮੀ ਐਂਡ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਵਿਚ ਟ੍ਰੇਨਿੰਗ ਦਿਵਾਉਣ ਦਾ ਫੈਸਲਾ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਮੁਤਾਬਕ ਪਹਿਲੇ ਦੌਰ ਵਿਚ ਪ੍ਰਿੰਸੀਪਲਾਂ ਦੇ ਦੋ ਸਮੂਹ ਸਿੰਗਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲਜ਼ ਅਕੈਡਮੀ ਐਂਡ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਵਿਚ ਟ੍ਰੇਨਿੰਗ ਲਈ ਭੇਜੇ ਜਾ ਰਹੇ ਰਹੇ ਹਨ। ਬੈਂਸ ਨੇ ਕਿਹਾ ਕਿ ਟ੍ਰੇਨਿੰਗ ਵਿਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦੀ ਵਿਧੀ ਪੂਰੀ ਤਰ੍ਹਾਂ ਤੋਂ ਪਾਰਦਰਸ਼ੀ ਹੋਵੇਗੀ ਤੇ ਟ੍ਰੇਨਿੰਗ ਲੈਣ ਦੇ ਇੱਛੁਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ ਤੱਕ ਖੁੱਲ੍ਹਾ ਰਹੇਗਾ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ-ਅਧਿਆਪਕ ਮਿਲਣੀ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਦਿਖਾਉਂਦੀ ਹੈ ਕਿ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੀ ਬੇਹਤਰੀ ਲਈ ਸੰਜੀਦਾ ਹੈ।ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਪੁਲਿਸ ਸਿੱਖਿਆ ਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆਵਿਭਾਗ ਪੰਜਾਬ ਵੀ ਹਾਜ਼ਰ ਸਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਇਸਦੇ ਨਾਲ ਹੀ ਉਹਨਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਮਹਾਰਾਸ਼ਟਰ : ਛੜਿਆਂ ਨੇ ਕੱਢਿਆ ਮਾਰਚ, ਲਾੜੀ ਵਾਸਤੇ ਲਾੜੇ ਵਾਲੇ ਕੱਪੜੇ ਪਹਿਨ ਪਹੁੰਚੇ ਕਲੈਕਟਰ ਆਫਿਸ
ਉਨ੍ਹਾਂ ਸਮੂਹ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਕੂਲਾਂ ਵਿਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲਾਂ ਦੇ ਮੁਖੀ ਤੇ ਅਧਿਆਪਕ ਆਪਣੀ ਸਿੱਖਿਆ ਨਾਲ ਸਬੰਧਤ ਯੋਜਨਾਵਾਂ ਮਾਪਿਆਂ ਨਾਲ ਸਾਂਝੀਆਂ ਕਰਨ।