LOP ਪ੍ਰਤਾਪ ਬਾਜਵਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਬੰਬਾਂ ਵਾਲੇ ਬਿਆਨ ਮਗਰੋਂ ਪੰਜਾਬ ਸਰਕਾਰ ਹੁਣ ਪ੍ਰਤਾਪ ਬਾਜਵਾ ‘ਤੇ ਵੱਡਾ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ। ਪੁੱਛਗਿਛ ਲਈ ਉਨ੍ਹਾਂ ਨੂੰ ਥਾਣੇ ਸੱਦਿਆ ਗਿਆ ਹੈ। ਪ੍ਰਤਾਪ ਬਾਜਵਾ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਸੰਮਨ ਲੇਟ ਮਿਲੇ ਸਨ ਜਿਸ ਕਰਕੇ ਉਹ ਅੱਜ ਥਾਣੇ ਪੇਸ਼ ਨਹੀਂ ਹੋ ਸਕਦੇ। ਬਾਜਵਾ ਸਾਬ੍ਹ ਨੇ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ ਤੇ ਭਲਕੇ ਉਹ ਜਾਂਚ ਲਈ ਦੁਪਹਿਰ 2 ਵਜੇ ਮੋਹਾਲੀ ਦੇ ਫੇਜ਼-7 ਸਾਈਬਰ ਕ੍ਰਾਈਮ ਥਾਣੇ ਵਿਚ ਪਹੁੰਚਣਗੇ। ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ‘ਤੇ FIR ਵੀ ਦਰਜ ਹੋ ਚੁੱਕੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਇਕ ਇੰਟਰਿਵਊ ਦੌਰਾਨ ਪੰਜਾਬ ਵਿਚ ਗ੍ਰਨੇਡ ਆਉਣ ਦਾ ਬਿਆਨ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ ਜਿਨ੍ਹਾਂ ਵਿਚੋਂ 18 ਇਸਤੇਮਾਲ ਹੋ ਚੁੱਕੇ ਹਨ ਜਦੋਂ ਕਿ 32 ਬਾਕੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੁਝ ਸਵਾਲ ਕੀਤੇ ਹਨ।
ਸੀਐੱਮ ਮਾਨ ਨੇ ਕਿਹਾ ਕਿ ਕੀ ਬਾਜਵਾ ਸਾਬ੍ਹ ਤੁਹਾਡੇ ਪਾਕਿ ਨਾਲ ਸਿੱਧੇ ਸੰਬੰਧ ਨੇ?ਉਨ੍ਹਾਂ ਪੁੱਛਿਆ ਕਿ ਪ੍ਰਤਾਪ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਕਿੱਥੋਂ ਮਿਲੀ? ਬਾਜਵਾ ਸਾਬ੍ਹ ਦੱਸਣ ਉਨ੍ਹਾਂ ਦੀ ਜਾਣਕਾਰੀ ਦਾ ਸਰੋਤ ਕੀ ਹੈ ? ਤੇ ਜੇ ਬਿਆਨ ਝੂਠਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਲਯੁੱਗੀ ਪੁੱਤ ਨੇ ਇੱਟ ਮਾਰ ਲਈ ਪਿਓ ਦੀ ਜਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਸੀਨੀਅਰ ਅਫਸਰਾਂ ਦੀ ਟੀਮ ਬੀਤੇ ਦਿਨੀਂ LOP ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਵਾਲੀ ਰਿਹਾਇਸ਼ ‘ਤੇ ਭੇਜੀ ਗਈ ਸੀ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ। ਕਾਊਂਟਰ ਇੰਟੈਲੀਜੈਂਸ ਦੀ AIG ਰਵਜੋਤ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਬਾਜਵਾ ਸਾਬ੍ਹ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਆਖਿਰ ਗ੍ਰਨੇਡ ਆਉਣ ਬਾਰੇ ਉਨ੍ਹਾਂ ਨੂੰ ਇਹ ਜਾਣਕਾਰੀ ਕਿਥੋਂ ਮਿਲੀ।
ਵੀਡੀਓ ਲਈ ਕਲਿੱਕ ਕਰੋ -:
