ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਅੱਜ ਸਿਸਵਾਂ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮਹਾਊਸ ਦਾ ਘਿਰਾਓ ਕੀਤਾ। ਇਸ ਦੌਰਾਨ ‘ਆਪ’ ਵਰਕਰਾਂ ਅਤੇ ਪੁਲਿਸ ਵਿਚਾਲੇ ਕਾਫੀ ਝੜਪ ਹੋ ਗਈ।
ਪੁਲਿਸ ਨੇ ਬੈਰੀਕੇਡ ਵੀ ਲਗਾਏ ਹੋਏ ਸਨ ਪਰ ਆਮ ਆਦਮੀ ਪਾਰਟੀ ਦੇ ਲੋਕ ਬੈਰੀਕੇਡ ਤੋੜ ਕੇ ਅੱਗੇ ਵਧ ਗਏ। ‘ਆਪ’ ਵਰਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ।
ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਮਾਜਰੀ ਥਾਣੇ ਵਿੱਚ ਲਿਆਂਦਾ ਗਿਆ। ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਪਰ ਕੈਪਟਨ ਘਰ ਬੈਠੇ ਮਜ਼ੇ ਲੈ ਰਹੇ ਹਨ। ਅਸੀਂ ਕੈਪਟਨ ਦੇ ਫਾਰਮ ਹਾਊਸ ਦੇ ਮੀਟਰ ਚੈੱਕ ਕਰਨ ਲਈ ਆਏ ਹਾਂ ਇਹ ਜਾਣਨ ਲਈ ਕਿ ਇੱਥੇ ਕਿੰਨੇ ਘੰਟੇ ਬਿਜਲੀ ਕੱਟ ਲੱਗ ਰਿਹਾ ਹੈ।
ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ ਮਾਮਲਾ : ਖੇਮਪ੍ਰੀਤ ਸਿੰਘ ਨੂੰ ਵੀ ਮਿਲੀ ਜ਼ਮਾਨਤ
ਇਸ ਦੇ ਨਾਲ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਸਰਕਾਰ ਵਿੱਚ ਲਾਗੂ ਪੰਜਾਬ ਵਿਰੋਧੀ ਸਮਝੌਤੇ ਅਤੇ ਮਾਫੀਆ ਵੀ ਰਾਜ ਕੈਪਟਨ ਦੇ ਸ਼ਾਸਨ ਅਧੀਨ ਚੱਲ ਰਹੇ ਹਨ। ਬਿਜਲੀ ਮੰਤਰੀ ਹੋਣ ਕਾਰਨ ਮੁੱਖ ਮੰਤਰੀ ਨੂੰ ਮੌਜੂਦਾ ਬਿਜਲੀ ਸੰਕਟ ਲਈ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਥੇ ਹੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਸਾਢੇ ਚਾਰ ਸਾਲਾਂ ਤੋਂ ਪੰਜਾਬ ਕਾਂਗਰਸ ਕੰਮ ਕਰ ਰਹੀ ਹੈ, ਉਹ ਸਵਾਲੀਆ ਨਿਸ਼ਾਨ ਖੜੇ ਕਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਪੰਜਾਬ ਵਿੱਚ ਬਿਜਲੀ ਕੱਟਾਂ ਹਨ ਜਿਸ ਕਾਰਨ ਹਰ ਵਰਗ ਪਰੇਸ਼ਾਨ ਹੈ ।