ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। ਇਸ ਦੇ ਤੁਰੰਤ ਬਾਅਦ ਕੋਰਟ ਰੂਮ ਖਾਲੀ ਕਰਾ ਲਏ ਗਏ। ਦੂਜੇ ਪਾਸੇ ਵਕੀਲ ਵੀ ਚੈਂਬਰ ਤੋਂ ਬਾਹਰ ਨਿਕਲ ਆਏ।ਇਸ ਦੇ ਬਾਅਦ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ।
ਬੰਬ ਤੇ ਡੌਗ ਸਕੁਐਡ ਤੋਂ ਖਾਲੀ ਕੀਤੇ ਹਾਈਕੋਰਟ ਪਰਿਸਰ ਦੀ ਜਾਂਚ ਕਰਾਈ ਜਾ ਰਹੀ ਹੈ। ਫਿਲਹਾਲ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਇਸ ਸਬੰਧੀ ਹਾਈਕੋਰਟ ਬਾਰ ਐਸੋਸੀਏਸ਼ਨ, ਚੰਡੀਗੜ੍ਹ ਨੇ ਤੁਰੰਤ ਇਕ ਨੋਟਿਸ ਜਾਰੀ ਕਰਕੇ ਸਾਰੇ ਕੋਰਟ ਰੂਮ ਤੇ ਚੈਂਬਰਸ ਖਾਲੀ ਕਰਨ ਨੂੰ ਕਿਹਾ। ਇਸ ਦੇ ਬਾਅਦ ਐਡਵਾਈਜਰੀ ਜਾਰੀ ਕੀਤੀ ਗਈ ਕਿ ਜੇਕਰ ਕਿਤੇ ਵੀ ਕਿਸੇ ਨੂੰ ਕੋਈ ਸ਼ੱਕੀ ਚੀਜ਼ ਦਿਖੇ ਤਾਂ ਉਸ ਬਾਰੇ ਤੁਰੰਤ ਸੂਚਨਾ ਦਿੱਤੀ ਜਾਵੇ। ਐਸੋਸੀਏਸ਼ਨ ਦੇ ਆਨਰੇਰੀ ਸੈਕ੍ਰੇਟਰੀ ਗਗਨਦੀਪ ਜੰਮੂ ਨੇ ਕਿਹਾ ਕਿ ਕੋਰਟ ਦੀ ਕਾਰਵਾਈ ਹੁਣ 2 ਵਜੇ ਦੇ ਬਾਅਦ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਯੂਟਿਊਬਰ ਜਯੋਤੀ ਮਲਹੋਤਰਾ ਦੀ ਅਦਾਲਤ ‘ਚ ਹੋਈ ਪੇਸ਼ੀ, ਪੁਲਿਸ ਨੂੰ ਮੁੜ ਤੋਂ ਮਿਲਿਆ 4 ਦਿਨਾਂ ਦਾ ਰਿਮਾਂਡ
ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਕਿ ਅੱਜ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੇ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਅਲਰਟ ਦੇ ਬਾਅਦ ਸਾਰੇ ਮੁਲਜ਼ਮਾਂ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਤਿਆਤੀ ਕਦਮ ਚੁੱਕੇ ਜਾਣੇ ਸ਼ੁਰੂ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਖਤਰੇ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਸੁਰੱਖਿਆ ਉਪਾਵਾਂ ਨੂੰ ਵਧਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























