ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਕੇਂਦਰੀ PM ਕਿਸਾਨ ਨਿਧੀ ਯੋਜਨਾ ਤੋਂ ਬਾਹਰ ਕਰ ਦਿੱਤਾ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭੜਕ ਗਏ।ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦੀ ਕਿੜ ਕੱਢੀ ਹੈ। ਪੰਜਾਬ ਦੇ ਲਗਭਗ 17 ਲੱਖ ਕਿਸਾਨਾਂ ਨੂੰ ਕੇਂਦਰੀ ਯੋਜਨਾ ਦੇ ਲਾਭ ਤੋਂ ਵਾਂਝਿਆ ਕਰ ਦਿਤਾ ਗਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਲਾਭ ਤੋਂ ਵਾਂਝਿਆਂ ਕਰਨ ਲਈ ਕੇਂਦਰ ਸਰਕਾਰ ਨੇ ਵੱਖਰਾ ਹੀ ਬਹਾਨਾ ਬਣਾਇਆ। ਦੱਸਿਆ ਗਿਆ ਕਿ ਸੂਬੇ ਦੇ ਜਿਹੜੇ ਕਿਸਾਨਾਂ ਨੂੰ ਯੋਜਨਾ ਤੋਂ ਬਾਹਰ ਕੀਤਾ ਗਿਆ ਉਨ੍ਹਾਂ ਨੇ ਆਪਣੇ ਬੈਂਕ ਖਾਤਿਆਂ ਨਾਲ ਆਧਾਰ ਨੂੰ ਲਿੰਕ ਨਹੀਂ ਕਰਾਇਆ ਤੇ KVC ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ। ਅਜਿਹਾ ਕਰਕੇ ਪੰਜਾਬ ਦੇ ਲਗਭਗ 17 ਲੱਖ ਕਿਸਾਨ ਲਾਭ ਤੋਂ ਵਾਂਝੇ ਹੋ ਗਏ ਹਨ।
ਰਾਜਾ ਵੜਿੰਗ ਨੇ ਕਿਹਾ ਕਿ PM ਕਿਸਾਨ ਯੋਜਨਾ ਤਹਿਤ ਕਿਸਾਨ ਨੂੰ 5 ਹਜ਼ਾਰ ਰੁਪਏ ਮੁਆਵਜ਼ੇ ਦੀ ਰਕਮ ਦਿੱਤੀ ਜਾਂਦੀ ਸੀ। ਤਿੰਨ ਸਾਲ ਪਹਿਲਾਂ ਦਸੰਬਰ 2019 ਤੇ ਮਾਰਚ 2020 ਵਿਚ ਇਸ ਯੋਜਨਾ ਦੇ ਲਾਭਪਾਤਰੀ ਕਿਸਾਨਾਂ ਦੀ ਗਿਣਤੀ 23 ਲੱਖ 13 ਹਜ਼ਾਰ 13 ਸੀ ਪਰ ਇਨ੍ਹਾਂ ਦੀ ਗਿਣਤੀ ਘੱਟ ਹੁੰਦੇ-ਹੁੰਦੇ 2021 ਵਿਚ 18 ਲੱਖ ਰਹਿ ਗਈ। ਫਿਰ 2022 ਵਿਚ 17 ਲੱਖ 13 ਹਜ਼ਾਰ 808 ਤੇ ਅਪ੍ਰੈਲ 2023 ਤੱਕ ਕਿਸਾਨਾਂ ਦੀ ਗਿਣਤੀ ਸਿਰਫ 8 ਲੱਖ 53 ਹਜ਼ਾਰ 960 ਰਹਿ ਗਈ ਹੈ।
ਇਹ ਵੀ ਪੜ੍ਹੋ : ਮੋਰੱਕੋ ‘ਚ ਬੱਸ ਖਾਈ ‘ਚ ਡਿੱਗੀ, 24 ਲੋਕਾਂ ਦੀ ਮੌ.ਤ, ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ
ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਨੇ ਆਪਣੇ ਹੱਕ ਲਈ ਸੰਘਰਸ਼ ਕੀਤਾ ਪਰ ਭਾਜਪਾ ਸਰਕਾਰ ਨੇ ਇਸ ਦਾ ਬਦਲਾ ਕਿਸਾਨਾਂ ਨੂੰ PM ਕਿਸਾਨ ਯੋਜਨਾ ਤੋਂ ਬਾਹਰ ਲੈ ਕੇ ਲਿਆ। ਇਨ੍ਹਾਂ ਕਿਸਾਨਾਂ ਨੂੰ ਯੋਜਨਾ ਤੋਂ ਬਾਹਰ ਕੱਢਣ ਦਾ ਕਾਰਨ ਉਨ੍ਹਾਂ ਵੱਲੋਂ ਸਬੰਧਤ ਦਸਤਾਵੇਜ਼ ਅਪਲੋਡ ਨਾ ਕਰਨਾ ਦੱਸਿਆ ਗਿਆ। ਵੜਿੰਗ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸਿਰਫ ਬਹਾਨਾ ਬਣਾਇਆ ਹੈ ਜਦੋਂ ਤਿੰਨ ਸਾਲ ਪਹਿਲਾਂ ਬਿਨਾਂ ਦਸਤਾਵੇਜ਼ ਦੇ ਲਾਭ ਦਿੱਤੇ ਗਏ ਤਾਂ ਫਿਰ ਹੁਣ ਇਹ ਲਾਭ ਕਿਉਂ ਨਹੀਂ ਦਿੱਤਾ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: