ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਨਮਾਨ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਮੰਗਲਵਾਰ ਸ਼ਾਮ ਨੂੰ ਐਸ.ਏ.ਐਸ.ਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।
ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 26 ਅਪ੍ਰੈਲ ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੇ ਸਤਿਕਾਰ ਵਜੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ 27 ਅਪ੍ਰੈਲ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਅਬੋਹਰ ‘ਚ ਸਾਬਕਾ CM ਬਾਦਲ ਦੇ ਦੇਹਾਂਤ ‘ਤੇ ਸੋਗ, ਅਕਾਲੀ ਦਲ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਚੱਲ ਰਹੇ ਸੂਬਾਈ ਸੋਗ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ ਅਤੇ ਕਿਸੇ ਵੀ ਦਫ਼ਤਰ ਜਾਂ ਵਿਭਾਗ ਵੱਲੋਂ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: