ਅਗਨੀਵੀਰਾਂ ਲਈ 17 ਅਪ੍ਰੈਲ 2023 ਨੂੰ ਲਿਖਤੀ ਪ੍ਰੀਖਿਆ ਹੋਈ ਸੀ ਤੇ ਜਿਹੜੇ ਨੌਜਵਾਨ ਲਿਖਤੀ ਪ੍ਰੀਖਿਆ ਵਿਚ ਪਾਸ ਹੋ ਗਏ ਹਨ ਉਨ੍ਹਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸੀ-ਪਾਈਟ ਕੈਂਪ ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਲਿਖਤੀ ਪ੍ਰੀਖਿਆ ਪਾਸ ਕਰ ਲਈ ਸੀ ਉਨ੍ਹਾਂ ਦਾ ਸਰੀਰਕ ਟੈਸਟ ਸਤੰਬਰ 2023 ਵਿਚ ਹੋਵੇਗਾ।
ਹੋਰ ਜਾਣਕਾਰੀ ਦਿੰਦਿਆਂ ਰਿਟਾ. ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਸਰੀਰਿਕ ਟੈਸਟ ਦੀ ਟ੍ਰੇਨਿੰਗ ਮਈ 2023 ਤੋਂ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਦੇ ਜਿਹੜੇ ਨੌਜਵਾਨਾਂ ਨੇ ਅਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਨਹੀਂ ਲਈ ਉਹ ਇਸ ਮੌਕੇ ਦਾ ਫਾਇਦਾ ਚੁੱਕ ਸਕਦੇ ਹਨ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਕੁਲਗਾਮ ‘ਚ ਐਨਕਾਊਂਟਰ ਦੌਰਾਨ ਫੌਜ ਦੇ 3 ਜਵਾਨ ਸ਼ਹੀਦ, ਫਾਇਰਿੰਗ ਦੌਰਾਨ ਹੋਏ ਸਨ ਜ਼ਖਮੀ
ਟ੍ਰੇਨਿੰਗ ਸਵੇਰੇ 7.30 ਤੋਂ 11 ਵਜੇ ਹਰੇਕ ਸੋਮਵਾਰ ਤੋਂ ਸ਼ੁੱਕਰਵਾਰ ਨੂੰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਦਿੱਤੀ ਜਾਵੇਗੀ। ਇਸ ਲਈ ਨੌਜਵਾਨਾਂ ਨੂੰ ਕੈਂਪ ਵਿਚ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਲਿਆਉਣੇ ਪੈਣਗੇ ਜਿਨ੍ਹਾਂ ਵਿਚ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ-ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਹਨ।
ਵੀਡੀਓ ਲਈ ਕਲਿੱਕ ਕਰੋ -: