ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਨ ਸਰਕਾਰ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ।

Punjab government gave gift
ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ। ਹੁਣ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।