ਪੰਜਾਬ ਸਰਕਾਰ ਦੀ ‘ਫ਼ਰਿਸ਼ਤੇ ਸਕੀਮ’ ਦੀ ਸ਼ੁਰੂਆਤ ਹੋ ਗਈ ਹੈ। ਸਕੀਮ ਮੁਤਾਬਕ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਨੂੰ 2000 ਰੁਪਏ ਮਿਲਣਗੇ ਤੇ ਨਾਲ ਹੀ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਮਦਦ ਕਰਨ ਵਾਲੇ ਤੋਂ ਕੋਈ ਪੁੱਛਗਿੱਛ ਨਹੀਂ ਕਰੇਗਾ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।
ਦੱਸ ਦੇਈਏ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਇਸ ਤਹਿਤ ਲਾਗੂ ਕੀਤੀ ਗਈ ਹੈ ਕਿ ਸੜਕ ਹਾਦਸਿਆਂ ਵਿਚ ਲੋਕਾਂ ਦੀਆਂ ਜਾਨਾਂ ਨਾ ਜਾਣ ਤੇ ਉਨ੍ਹਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ ਤੇ ਵਿਅਕਤੀ ਬਿਨਾਂ ਕਿਸੇ ਡਰੋਂ ਜ਼ਖਮੀਆਂ ਦੀ ਮਦਦ ਕਰਨ ਤੇ ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਚਾਉਣ। ਹਾਦਸਿਆਂ ਦੇ ਪੀੜਤ ਵਿਅਕਤੀ ਨੂੰ ਸਰਕਾਰੀ ਹਸਪਤਾਲ ਜਾਂ ਨੇੜਲੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਸਕਦਾ ਹੈ। ਉਥੇ ਉਸ ਨੂੰ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਬਲਾਗਰ ਭਾਨਾ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਜ਼ਮਾਨਤ ਮਿਲਣ ਮਗਰੋਂ ਹੋਇਆ ਨਵਾਂ ਪਰਚਾ
ਇਸ ਤੋਂ ਪਹਿਲਾਂ ਲੋਕ ਅਕਸਰ ਕਿਸੇ ਵੀ ਪੀੜਤ ਦੀ ਮਦਦ ਕਰਨ ਤੋਂ ਇਹ ਸੋਚ ਕੇ ਪਿੱਛੇ ਹਟ ਜਾਂਦੇ ਸੀ ਕਿ ਉਨ੍ਹਾਂ ਨੂੰ ਪੁਲਿਸ ਪੁੱਛਗਿਛ ਦਾ ਸਾਹਮਣਾ ਕਰਨਾ ਪਵੇਗਾ ਜਾਂ ਕੋਰਟ ਕਚਹਿਰੀਆਂ ਦੇ ਚੱਕਰਾਂ ਵਿਚ ਪੈਣਾ ਪਵੇਗਾ। ਪਰ ਹੁਣ ਫਰਿਸ਼ਤੇ ਸਕੀਮ ਤਹਿਤ ਲੋਕਾਂ ਦੀਆਂ ਜਾਨਾਂ ਬਚਾ ਸਕਦੇ ਹਨ ਤੇ ਨਾਲ ਹੀ ਉਨ੍ਹਾਂ ਨੂੰ 2000 ਰੁਪਏ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਸਕੀਮ ਦੀ ਸ਼ੁਰੂਆਤ 27 ਜਨਵਰੀ ਯਾਨੀ ਅੱਜ ਤੋਂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –