ਮਾਨ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਫੈਸਲੇ ਲਏ ਜਾਂਦੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਨਵਾਂ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਰਿਟਾਇਰਡ ਪਟਵਾਰੀਆਂ ਦੀ ਸੇਵਾ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਸਰਕਾਰ ਵੱਲੋਂ ਪਟਵਾਰੀਆਂ ਦੀ ਸੇਵਾ ਵਿੱਚ ਛੇ ਮਹੀਨੇ ਦਾ ਵਾਧਾ ਕੀਤਾ ਗਿਆ ਹੈ । ਇਹ ਵਾਧਾ ਇੱਕ ਜੁਲਾਈ ਤੋਂ 31 ਦਸੰਬਰ 2024 ਤੱਕ ਕੀਤਾ ਗਿਆ ਹੈ ।
ਦੱਸ ਦੇਈਏ ਕਿ ਖਾਲੀ ਪਈਆਂ ਅਸਾਮੀਆਂ ‘ਤੇ 30 ਜੂਨ 2024 ਤੱਕ ਰਿਟਾਇਰਡ ਪਟਵਾਰੀ ਰੱਖੇ ਗਏ ਸੀ । ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਠੇਕੇ ਦੇ ਆਧਾਰ ‘ਤੇ ਭਰਤੀ ਪਟਵਾਰੀਆਂ ਨੂੰ 1 ਜੁਲਾਈ 2024 ਤੋਂ 31 ਦਸੰਬਰ 2024 ਤੱਕ ਤਨਖਾਹ ਅਦਾਇਗੀ ਕਰਨ ਲਈ ਵਾਧੂ ਬਜਟ ਦਾ ਸੋਧੇ ਬਜਟ ਅਨੁਮਾਨ 2024-25 ਵਿੱਚ ਉਪਬੰਧ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: