ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ਆਪ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਵਿਚ ਐਕਸ਼ਨ ਵਿਚ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਸੂਲੀ ‘ਤੇ ਇਕ ਈ-ਮੇਲ EMOfficepunjab@gmail.com ਲਾਂਚ ਕੀਤੀ ਹੈ। ਇਸ ‘ਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਦੇ ਮਾਪੇ ਸਕੂਲ ਮੈਨੇਜਮੈਂਟ ਖਿਲਾਫ ਮਨਮਾਨੀ ਫੀਸ ਵਸੂਲੀ ‘ਤੇ ਸ਼ਿਕਾਇਤ ਦਰਜ ਕਰਾ ਸਕਣਗੇ।
ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਹਰ ਸ਼ਿਕਾਇਤ ‘ਤੇ ਨੋਟਿਸ ਲੈ ਕੇ ਆਗਾਮੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿਚ ਸਰਕਾਰ ਬਣਾਉਣ ਦੇ ਬਾਅਦ ਤੋਂ ਆਪ ਸਿੱਖਿਆ, ਰੋਜ਼ਗਾਰ ਤੇ ਸਿਹਤ ਦੇ ਖੇਤਰ ਵਿਚ ਸ਼ਲਾਘਾਯੋਗ ਬਦਲਾਅ ਕਰਨ ਦੇ ਦਾਅਵੇ ਕਰਦੀ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗ੍ਹੜ ਵਿਖੇ CM ਮਾਨ ਨੇ PSPCL ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਸਿੱਖਿਆ ਖੇਤਰ ਵਿਚ ਪੰਜਾਬ ਨੂੰ ਸਭ ਤੋਂ ਅੱਗੇ ਦਾ ਸੂਬਾ ਬਣਾਉਣ ਲਈ ਮਾਨ ਸਰਕਾਰ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿਵਾ ਰਹੀ ਹੈ। ਨਾਲ ਹੀ ਖੋਲ੍ਹੇ ਜਾ ਰਹੇ ਸਮਾਰਟ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਵਾਲੇ ਖੇਤਰ ਮੁਤਾਬਕ ਸਿੱਖਿਅਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: