ਕਿਸਾਨਾਂ ਅਤੇ ਕੇਂਦਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇੱਕ ਟਵੀਟ ਸਾਂਝਾ ਕੀਤਾ ਗਿਆ ਹੈ। ਪੁਲਿਸ ਨੇ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਪੁਲਿਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਰਹਿਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਬੈਰੀਕੇਡਾਂ ’ਤੇ ਭੀੜ ਨਾ ਕਰਨ ਅਤੇ ਉਨ੍ਹਾਂ ਵਲੋਂ ਹਰਿਆਣਾ ਪੁਲਿਸ ਨੂੰ ਬਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਅੱਗੇ ਕਿਹਾ ਕਿ ਅਸੀਂ ਤੁਹਾਨੂੰ ਸਾਰਿਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।
ਇਹ ਵੀ ਪੜ੍ਹੋ : ਲੁਧਿਆਣਾ GRP ਨੇ ਫੜਿਆ ਝਾਰਖੰਡ ਤੋਂ ਆਇਆ ਨ.ਸ਼ਾ ਤ.ਸਕਰ, ਮੁਲਜ਼ਮ ਕੋਲੋਂ 15 ਕਿੱਲੋ ਅ.ਫੀ.ਮ ਬਰਾਮਦ