ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ੇ ਦੇ ਖਤਰੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਣੇ 16360 ਡਰੱਗ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁੱਲ 12218 FIR ਦਰਜ ਕੀਤੀਆਂ ਗਈਆਂ ਹਨ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ ਨਸ਼ੀਲੀ ਦਵਾਈਆਂ ਨਾਲ ਪ੍ਰਭਾਵਿਤ ਖੇਤਰਾਂ ਵਿਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗੁਜਰਾਤ ਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ ਨਾਲ ਸਿਰਫ ਇਕ ਸਾਲ ਵਿਚ ਹੈਰੋਇਨ ਦੀ ਕੁੱਲ ਬਰਾਮਦਗੀ 1220.94 ਕਿਲੋਗ੍ਰਾਮ ਹੋ ਗਈ ਹੈ। ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਤੋਂ 797.14 ਕਿਲੋਗ੍ਰਾਮ ਅਫੀਮ, 902.13 ਕਿਲੋਗ੍ਰਾਮ ਗਾਂਜਾ, 375.47 ਕੁਇੰਟਲ ਪੋਸਤ ਤੇ ਫਾਰਮਾ ਓਪੀਆਡ ਦੀਆਂ 65.49 ਲੱਖ ਗੋਲੀਆਂ ਬਰਾਮਦ ਕੀਤੀਆਂ ਹਨ। ਪਿਛਲੇ ਇਕ ਸਾਲ ਦੌਰਾਨ ਗ੍ਰਿਫਤਾਰ ਕੀਤੇ ਗਏ ਡਰੱਗ ਤਸਕਰਾਂ ਦੇ ਕਬਜ਼ੇ ਤੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਛਲੇ ਸਾਲ ਵਿਚ 66 ਵੱਡੇ ਤਸਕਰਾਂ ਦੀ 26.72 ਕਰੋੜ ਰੁਪਏ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
IG ਗਿੱਲ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਬਾਅਦ ਤੋਂ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਵੀ ਮਹੱਤਵਪੂਰਨ ਸੁਧਾਰ ਦੇਖਿਆ ਗਿਆ। ਪੰਜਾਬ ਪੁਲਿਸ ਨੇ 31 ਰਾਈਫਲਾਂ 209 ਰਿਵਾਲਵਰ, 5 ਆਈਈਡੀ ਬਰਾਮਦ ਕਰਨ ਦੇ ਬਾਅਦ 143 ਅੱਤਵਾਦੀਆਂ ਦੀ ਗ੍ਰਿਫਤਾਰੀ ਦੇ ਨਾਲ 18 ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: