ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਜਾਣਕਾਰੀ ਹਾਈਕੋਰਟ ਨੂੰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਖਿਲਚੀਆਂ ਵਿਚ ਅੰਮ੍ਰਿਤਪਾਲ ਨੂੰ ਫੜਨ ਲਈ ਨਾਕਾ ਲਗਾਇਆ ਹੋਇਆ ਸੀ । ਤੇ ਇਸ ਦੌਰਾਨ ਨਾਕਾ ਤੋੜ ਕੇ ਅੰਮ੍ਰਿਤਪਾਲ ਫਰਾਰ ਹੋ ਗਿਆ ਹੈ। ਇਸ ਤੋਂ ਬਾਅਦ ਮਾਮਲੇ ਨੂੰ ਲੈ ਕੇ ਵੱਡੇ ਖੁਲਾਸੇ ਹੋ ਰਹੇ ਹਨ।
ਦੱਸ ਦੇਈਏ ਕਿ ਖਿਲਚੀਆਂ ਤੋਂ ਹੀ ਆਪ੍ਰੇਸ਼ਨ ਅੰਮ੍ਰਿਤਪਾਲ ਜਾਰੀ ਹੈ। ਹੁਣ ਤੱਕ 114 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਪਰ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ। 4 ਗੱਡੀਆਂ ਨੂੰ ਕਬਜ਼ੇ ਵਿਚ ਲਿਆ ਗਿਆ ਹੈ। ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ‘ਚ ਅੰਮ੍ਰਿਤਪਾਲ ਆਪਣੇ ਸਾਥੀਆਂ ਨਾਲ ਕਾਰ ਵਿਚ ਬੈਠਾ ਹੋਇਆ ਸੀ। ਗੱਡੀ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਲਿਆ ਗਿਆ ਹੈ ਪਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਅਜੇ ਤੱਕ ਨਹੀਂ ਹੋ ਸਕੀ ਹੈ।
ਇਹ ਵੀ ਜਾਣਕਾਰੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਵੀ ਇਸ ਮਾਮਲੇ ਸਬੰਧੀ ਪੁਛਗਿਛ ਕੀਤੀ ਜਾ ਸਕਦੀ ਹੈ। ਆਉਣ ਵਾਲੇ ਸਮੇਂ ਵਿਚ ਅੰਮ੍ਰਿਤਪਾਲ ਸਿੰਘ ਦੀ ਧਰਮਪਤਨੀ ਤੋਂ ਵੀ ਜਾਂਚ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: