ਕੁਝ ਪਲ ਪਹਿਲਾਂ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਾਫੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਕੁਝ ਸੀਸੀਟੀਵੀ ਫੁਟੇਜ ਤੇ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਫੋਟੋਆਂ ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਹਨ।
ਸੀਟੀਵੀ ਫੁਟੇਜ ਵਿਚ 5 ਗੱਡੀਆਂ ਦਾ ਕਾਫਲਾ ਦਿਖਿਆ ਹੈ। ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਇੱਕ ਟੋਲ ਪਲਾਜ਼ਾ ਪਾਰ ਕਰਦੇ ਸਮੇਂ ਇੱਕ ਕਾਰ ਵਿੱਚ ਦੇਖਿਆ ਗਿਆ ਹੈ। ਜਿਸ ਵਿਚ ਅੰਮ੍ਰਿਤਪਾਲ ਸਿੰਘ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਾਲੀ ਗੱਡੀ ਦੀ ਅਗਲੀ ਸੀਟ ‘ਤੇ ਬੈਠਾ ਦੇਖਿਆ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦੀ ਇਹ ਸੀਸੀਟੀਵੀ ਫੁਟੇਜ ਸ਼ਨੀਵਾਰ ਨੂੰ ਜਲੰਧਰ ਦੇ ਇਕ ਟੋਲ ਬੂਥ ਪਲਾਜ਼ਾ ਦੀ ਹੈ, ਜਦੋਂ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਕਾਰਵਾਈ ਦੌਰਾਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੰਜਾਬ ਦੇ ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਨੇ ਭੱਜਣ ਲਈ ਵੱਖ-ਵੱਖ ਗੱਡੀਆਂ ਵਰਤੀਆਂ ਹਨ। ਉਸ ਨੇ ਆਪਣੇ ਭੇਸ ਵੀ ਬਦਲਿਆ ਹੈ ਉਸ ਦੇ ਕੱਪੜੇ ਬਰਾਮਦ ਕੀਤੇ ਗਏ ਹਨ। ਪੁਲਿਸ ਹੁਣ ਛੇਤੀ ਹੀ ਉਸ ਨੂੰ ਕਾਬੂ ਕਰ ਲਵੇਗੀ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀ ਕਾਂਡ: ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਕੀਤੀ ਰੱਦ
ਪੰਜਾਬ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨੰਗਲ ਅੰਬੀਆਂ ਦੇ ਗੁਰੂਘਰ ਵਿਚ ਕੱਪੜੇ ਬਦਲੇ। ਚੋਲਾ ਬਦਲ ਕੇ ਪੈਂਟ-ਸ਼ਰਟ ਪਾਈ ਤੇ ਬਾਈਕ ‘ਤੇ 2 ਹੋਰ ਨੌਜਵਾਨਾਂ ਨਾਲ ਸਵਾਰ ਹੋ ਕੇ ਫਰਾਰ ਹੋ ਗਿਆ। ਅੰਮ੍ਰਿਤਪਾਲ ਸਿੰਘ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਪਰ ਲਗਾਤਾਰ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਵੀਡੀਓ ਲਈ ਕਲਿੱਕ ਕਰੋ -: