ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰਨ ਦੇ ਬਾਅਦ ਉਨ੍ਹਾਂ ਨੂੰ ਹੁਣ ਸੁਰੱਖਿਆ ਦੇ ਮੱਦੇਨਜ਼ਰ ਵੀ ਹਾਈਟੈੱਕ ਕੀਤਾ ਜਾਵੇਗਾ। ਪੰਜਾਬ ਦੀ ਮਾਨ ਸਰਕਾਰ ਨੇ ਸੂਬੇ ਦੇ 15884 ਸਰਕਾਰੀ ਸਕੂਲਾਂ ਨੂੰ ਸੀਸੀਟੀਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 26 ਕਰੋੜ 40 ਲੱਖ ਰੁਪਏ ਜਾਰੀ ਵੀ ਕੀਤੇ ਜਾ ਚੁੱਕੇ ਹਨ।
ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਪੰਜਾਬ ਵਿਚ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਨਵੀਂ ਟੈਕਨਾਲੋਜੀ ਨਾਲ ਅਪਗ੍ਰੇਡ ਕਰਨ ਦੀ ਗੱਲ ਕਹੀ ਗਈ ਸੀ।
ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਣੇ ਸਿੱਖਿਆ ਵਿਵਸਥਾ ਦੀ ਦੇਖ-ਰੇਖ ਲਈ ਇਨ੍ਹਾਂ ਕੈਮਰਿਆਂ ਨੂੰ ਇੰਸਟਾਲ ਕੀਤਾ ਜਾਵੇਗਾ। ਹਾਲਾਂਕਿ ਕੈਮਰੇ ਲਗਾਉਣ ਦੀ ਨਿਰਧਾਰਤ ਸਮਾਂ ਸੀਮਾ ਬਾਰੇ ਸੂਬਾ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ 80 ਫੀਸਦੀ ਸਕੂਲਾਂ ਵਿਚ ਕੈਮਰੇ ਲਗਾਏ ਜਾਣ ਦੀ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਸਮੇਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਲਈ ਬੱਸਾਂ ਚਲਾਏ ਜਾਣ ਦਾ ਐਲਾਨ ਵੀ ਕੀਤਾ ਹੈ ਪਰ ਇਹ ਯੋਜਨਾ ਕਦੋਂ ਪੂਰੀ ਕੀਤੀ ਜਾਵੇਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਡਾਕਟਰ ਨੂੰ ਅਗਵਾ ਕਰ ਰਿਕਾਰਡ ਕੀਤਾ ਨਸ਼ਟ, HC ਨੇ 7 ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਦੇ ਦਿੱਤੇ ਹੁਕਮ
ਸੂਬੇ ਦੀ ਸਿੱਖਿਆ ਵਿਵਸਥਾ ਦੀ ਮਜ਼ਬੂਤੀ ਲਈ ਇਨ੍ਹੀਂ ਦਿਨੀਂ ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਨੈਸ਼ਨਲ ਅਕੈਡਮੀ ਦੇ ਟ੍ਰੇਨਿੰਗ ‘ਤੇ ਭੇਜਿਆ ਜਾ ਰਿਹਾ ਹੈ। ਸਾਰੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਵੱਖ-ਵੱਖ ਬੈਚ ਵਿਚ ਭੇਜਿਆ ਜਾ ਰਿਹਾ ਹੈ। ਸਾਰੇ ਪਹਿਲੇ ਬੈਚ ਵਿਚ 36 ਸਕੂਲ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਕਰਵਾਈ ਗਈ। ਉਨ੍ਹਾਂ ਦੇ ਪਰਤਣ ‘ਤੇ 3 ਮਾਰਚ ਨੂੰ ਦੂਜੇ ਬੈਚ ਵਿਚ 30 ਸਕੂਲ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ‘ਤੇ ਭੇਜਿਆ ਗਿਆ ਹੈ। ਟ੍ਰੇਨਿੰਗ ਤੋਂ ਪਰਤਣ ਵਾਲੇ ਸਕੂਲ ਪ੍ਰਿੰਸੀਪਲਾਂ ਨੂੰ ਲੋੜ ਮੁਤਾਬਕ ਕਿਸੇ ਵੀ ਜ਼ਿਲ੍ਹੇ ਦੇ ਸਕੂਲ ਵਿਚ ਨਿਯੁਕਤ ਕੀਤਾ ਜਾ ਸਕਦਾ ਹੈ ਤਾਂ ਕਿ ਸਿੱਖਿਆ ਦੇ ਪੱਧਰ ਨੂੰ ਉਪਰ ਚੁੱਕ ਕੇ ਬੇਹਤਰ ਨਤੀਜੇ ਆ ਸਕਣ।
ਵੀਡੀਓ ਲਈ ਕਲਿੱਕ ਕਰੋ -: