ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ।
ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਹਰਮਨਜੋਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਜੋਂ ਹੋਈ ਹੈ। ਹਰਮਨਜੋਤ ਸਿੰਘ ਦੇ ਪਿਤਾ ਗੁਰਸੇਵਕ ਸਿੰਘ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਤਰਨ ਤਾਰਨ ‘ਚ ਪੁਲਿਸ ਤੇ ਬ.ਦਮਾ.ਸ਼ਾਂ ਵਿਚਾਲੇ ਮੁ.ਠਭੇ.ੜ, ਪੁਲਿਸ ਦੀ ਜਵਾਬੀ ਫਾ.ਇਰਿੰ.ਗ ‘ਚ ਦੋਵੇਂ ਬਦ.ਮਾਸ਼ ਜ਼ਖਮੀ
ਮਿਲੀ ਜਾਣਕਾਰੀ ਅਨੁਸਾਰ ਹਰਮਨਜੋਤ ਸਿੰਘ ਕੈਨੇਡਾ ਦੇ ਸ਼ਹਿਰ ਐਡਮਿੰਟਨ ‘ਚ ਰਹਿੰਦਾ ਸੀ। ਉਹ 14 ਮਹੀਨੇ ਪਹਿਲਾਂ ਘਰ ਦੀ ਹਾਲਤ ਸੁਧਾਰਨ ਦੇ ਲਈ ਤੇ ਪੜ੍ਹਾਈ ਕਰਨ ਦੇ ਲਈ ਚਾਰ ਏਕੜ ਜਮੀਨ ‘ਤੇ ਕਰਜਾ ਚੁੱਕ ਕੇ ਕਨੇਡਾ ਗਿਆ ਸੀ। ਜਿੱਥੇ 21 ਫਰਵਰੀ ਦੀ ਦੁਪਹਿਰ ਵੇਲੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਘਰ ਵਿਚ ਉਸ ਦੀ ਮਾਂ ਅਤੇ ਦਾਦੀ ਹੀ ਰਹਿ ਗਈਆਂ ਹਨ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਮਨਜੋਤ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਵਿੱਚ ਭੇਜੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























