ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਲਗਾਤਾਰ ਪੰਜਾਬ ਦੇ ਅਹਿਮ ਮੁੱਦਿਆਂ ਅਤੇ ਮੰਗਾਂ ਨੂੰ ਸੰਸਦ ਵਿੱਚ ਉਠਾਉਂਦੇ ਰਹੇ ਹਨ। ਅੱਜ ਉਨ੍ਹਾਂ ਨੇ ਸਦਨ ਵਿਚ ਪੰਜਾਬ ਤੋਂ ਸਾਰੇ ਵੱਡੇ ਦੇਸ਼ਾਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੇ ਜਾਣ ਦੀ ਮੰਗ ਚੁੱਕੀ।
ਪੰਜਾਬ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਮੰਗ ਕਰਦਿਆਂ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਬਹੁਤ ਅਹਿਮ ਸਮੱਸਿਆ ਹੈ ਅਤੇ ਸੂਬੇ ਦੇ ਵਿਕਾਸ ਨੂੰ ਦੇਖਦੇ ਹੋਏ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।
ਮੌਜੂਦਾ ਸਮੇਂ ਅੰਮ੍ਰਿਤਸਰ ਤੋਂ ਕਤਰ, ਯੂਏਈ, ਮਲੇਸ਼ੀਆ, ਸਿੰਗਾਪੁਰ, ਤੁਰਕਮੇਨਿਸਤਾਨ, ਉਜ਼ਬੇਕਿਸਤਾਨ ਅਤੇ ਯੂਕੇ ਲਈ ਸਿੱਧੀਆਂ ਉਡਾਣਾਂ ਚਲਾਈਆਂ ਜਾਂਦੀਆਂ ਹਨ। ਹਾਲਾਂਕਿ, ਕੋਵਿਡ-19 ਕਾਰਨ ਕਈ ਉਡਾਣਾਂ ਮੁਅੱਤਲ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕੈਨੇਡਾ, ਅਮਰੀਕਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਣੇ ਦੁਨੀਆ ਦੇ ਵੱਡੇ ਦੇਸ਼ਾਂ ਵਿੱਚ ਰਹਿੰਦੇ ਹਨ। ਹਾਲਾਂਕਿ, ਇਹਨਾਂ ਸਾਰੇ ਦੇਸ਼ਾਂ ਨਾਲ ਪੰਜਾਬ ਦਾ ਅੰਤਰਰਾਸ਼ਟਰੀ ਸੰਪਰਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੋ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਅੰਮ੍ਰਿਤਸਰ ਅਤੇ ਮੁਹਾਲੀ, ਪਰ ਇਹ ਦੋਵੇਂ ਹੀ ਦਸਤਾਵੇਜ਼ਾਂ ਵਿੱਚ ਅੰਤਰਰਾਸ਼ਟਰੀ ਹਨ ਕਿਉਂਕਿ ਕੋਈ ਵੀ ਵੱਡੀ ਅੰਤਰਰਾਸ਼ਟਰੀ ਏਅਰਲਾਈਨ ਉਥੋਂ ਉਡਾਣਾਂ ਨਹੀਂ ਚਲਾਉਂਦੀ ਹੈ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵੀ ਬਹੁਤ ਘੱਟ ਹੈ।
ਇਹ ਵੀ ਪੜ੍ਹੋ : MP ਔਜਲਾ ਨੇ ਸੰਸਦ ‘ਚ ਚੁੱਕਿਆ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ, ਪੰਜਾਬ ਦੇ ਨੁਮਾਇੰਦਿਆਂ ਦੀ ਕਮੇਟੀ ਬਣਾਉਣ ਦੀ ਕੀਤੀ ਮੰਗ
MP ਚੱਢਾ ਨੇ ਕਿਹਾ ਕਿ ਇੱਥੋਂ ਜਾਣ ਵਾਲੀਆਂ ਕੁਝ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਅਤੇ ਫ੍ਰੀਕੁਐਂਸੀ ਇੰਨੀ ਘੱਟ ਹੈ ਕਿ ਲੋਕਾਂ ਕੋਲ ਇਨ੍ਹਾਂ ਲਈ ਕੋਈ ਸਹੂਲਤ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬੀ ਵੱਡੇ ਦੇਸ਼ਾਂ ਦੀ ਆਰਥਿਕਤਾ ਨੂੰ ਚਲਾ ਰਹੇ ਹਨ ਅਤੇ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਘਾਟ ਉਨ੍ਹਾਂ ਲਈ ਵੱਡੀ ਸਮੱਸਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਜੇਕਰ ‘ਆਪ’ ਸਰਕਾਰ ਅਤੇ ਸੰਸਦ ਮੈਂਬਰ ਰਾਘਵ ਚੱਢਾ ਦੇ ਯਤਨਾਂ ਤੋਂ ਬਾਅਦ ਪੰਜਾਬ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਧਦੀ ਹੈ ਤਾਂ ਇਹ ਯਕੀਨੀ ਤੌਰ ‘ਤੇ ਪੰਜਾਬ ਅਤੇ ਪੰਜਾਬੀਆਂ ਲਈ ਲਾਹੇਵੰਦ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: