ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਨਵਜੋਤ ਸਿੰਘ ਸਿੱਧੂ ਨਾਲ ਕੋਈ ਮੁਲਾਕਾਤ ਨਹੀਂ ਹੋਈ ਹੈ। ਸਿੱਧੂ ਅੱਜ ਰਾਹੁਲ ਗਾਂਧੀ ਨਾਲ ਮੀਟਿੰਗ ਲਈ ਦਿੱਲੀ ਗਏ ਸਨ।
ਪੰਜਾਬ ਕਾਂਗਰਸ ਵਿਚਲਾ ਅੰਦਰੂਨੀ ਕਲੇਸ਼ ਅਜੇ ਵੀ ਜਾਰੀ ਹੈ। ਸੋਮਵਾਰ ਨੂੰ ਨਵਜੋਤ ਸਿੱਧੂ ਦੀ ਟੀਮ ਨੇ ਕਿਹਾ ਸੀ ਕਿ ਉਹ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰੇਗੀ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਹੋਈ ਆਪਣੀ ਤਿੱਖੀ ਲੜਾਈ ਦੇ ਵਿਚਕਾਰ ਆਪਣੀਆਂ ਮੰਗਾਂ ਲਈ ਗਾਂਧੀ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਅਕਾਲੀ ਆਗੂ ਰਾਜੀਵ ਸਿੰਗਲਾ ‘ਤੇ ਦਿਨ ਦਿਹਾੜੇ ਕਾਤਲਾਨਾ ਹਮਲਾ, ਸਿੰਗਲਾ ਸਣੇ 2 ਲੋਕ ਜ਼ਖਮੀ
ਇਸ ਤੋਂ ਪਹਿਲਾਂ ਉਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਹੋਣ ਵਾਲੀ ਲੜਾਈ ਨੂੰ ਸੁਲਝਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮਿਲੇ ਸਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਰਾਹੁਲ ਗਾਂਧੀ ਨੇ ਕੋਈ ਮੁਲਾਕਾਤ ਨਹੀਂ ਕੀਤੀ ਸੀ। ਹੋਰ ਕਈ ਵਿਧਾਇਕਾਂ ਤੇ ਸਾਂਸਦਾਂ ਨਾਲ ਰਾਹੁਲ ਗਾਂਧੀ ਮੁਲਾਕਾਤ ਕਰ ਚੁੱਕੇ ਹਨ ਪਰ ਕੈਪਟਨ ਤੇ ਸਿੱਧੂ ਦੋਵਾਂ ਨਾਲ ਰਾਹੁਲ ਗਾਂਧੀ ਦੀ ਮੁਲਾਕਾਤ ਨਹੀਂ ਹੋਈ। ਪਿਛਲੇ ਹਫਤੇ ਸ੍ਰੀ ਸਿੱਧੂ ਨੇ ਦੱਸਿਆ ਸੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰਨ ਲਈ ਤਿਆਰ ਹਨ ਪਰ ਉਦੋਂ ਹੀ ਜੇ ਮੁੱਖ ਮੰਤਰੀ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦੇ ਹਨ।
ਇਹ ਵੀ ਪੜ੍ਹੋ : ਕੱਚੇ ਅਧਿਆਪਕ ਬੈਰੀਕੇਡ ਤੋੜ ਚੰਡੀਗੜ੍ਹ ‘ਚ ਹੋਏ ਦਾਖਲ, ਪੁਲਿਸ ਨੇ ਪਾਣੀ ਦੀਆਂ ਤੋਪਾਂ ਦੀ ਕੀਤੀ ਵਰਤੋਂ