ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਿਯੁਕਤੀ ਹੈ। ‘ਆਪ’ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਨੀਸ਼ਾ ਗੁਲਾਟੀ ਦੀ ਥਾਂ ‘ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ। ਇਹ ਕੇਸ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ। ਹਾਲਾਂਕਿ ਹੁਣ ਇਸ ਦਿਸ਼ਾ ‘ਚ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕਈ ਕਮਿਸ਼ਨਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ। ਇਹ ਮੁੱਦਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਅਸਾਮੀਆਂ ਤੇ ਲੋਕਾਂ ਦੀ ਤਾਇਨਾਤੀ ਕੀਤੀ ਜਾਵੇ। ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਕੁਝ ਕਮਿਸ਼ਨਾਂ ਦੇ ਨਾਂ ਵੀ ਦੱਸੇ ਸਨ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਡਾ. ਓਬਰਾਏ ਕੌਮਾਂਤਰੀ ‘ਸ਼ਾਂਤੀ ਦੂਤ’ ਪੁਰਸਕਾਰ ਸਨਮਾਨਤ
ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤੇ ਗਏ ਰਾਜ ਲਾਲੀ ਗਿੱਲ ਮੋਹਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਘਰ ਸੈਕਟਰ-71 ਵਿੱਚ ਹੈ। ਇਹ ਦੂਜੀ ਵਾਰ ਹੈ ਜਦੋਂ ਮੁਹਾਲੀ ਜ਼ਿਲ੍ਹੇ ਦੀ ਕਿਸੇ ਮਹਿਲਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੌਰਾਨ ਪਰਮਜੀਤ ਕੌਰ ਲਾਂਡਰਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣੇ ਸਨ।
ਵੀਡੀਓ ਲਈ ਕਲਿੱਕ ਕਰੋ -: