ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਤੋਂ ਜੇਲ੍ਹ ਤੋਂ ਬਾਹਰ ਆਇਆ ਹੈ। ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਫਿਰ ਤੋਂ ਫਰਲੋ ਮਿਲੀ ਹੈ। ਅੱਜ ਤੜਕੇ- ਤੜਕੇ ਹੀ ਉਹ ਸੁਨਾਰੀਆ ਜੇਲ੍ਹ ਤੋਂ ਸਿਰਸਾ ਲਈ ਰਵਾਨਾ ਹੋਇਆ ਹੈ ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਨੀਪ੍ਰੀਤ ਖੁਦ ਡੇਰਾ ਮੁਖੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਲੈਣ ਪਹੁੰਚੀ ਹੈ। ਫਰਲੋ ਦੌਰਾਨ ਰਾਮ ਰਹੀਮ ਸਿਰਸਾ ਡੇਰੇ ‘ਚ ਰਹੇਗਾ।
ਦੱਸ ਦੇਈਏ ਕਿ ਇਹ 13ਵੀਂ ਵਾਰ ਹੈ ਜਦੋਂ ਰਾਮ ਰਹੀਮ ਨੂੰ ਜੇਲ੍ਹ ਤੋਂ ਆਰਜ਼ੀ ਰਿਹਾਈ ਮਿਲੀ ਹੈ। ਖਾਸ ਤੌਰ ‘ਤੇ, ਉਸ ਦੀ ਆਖਰੀ ਪੈਰੋਲ 30 ਦਿਨਾਂ ਦੀ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ DOG ਬ੍ਰੀਡਰਾਂ, Pet Shops ਦੀ ਰਜਿਸਟ੍ਰੇਸ਼ਨ ਹੋਈ ਲਾਜ਼ਮੀ, ਨਾ ਮੰਨਣ ‘ਤੇ ਹੋਵੇਗੀ ਸਜ਼ਾ!
ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ਕਾਰਨ ਸੂਬਾ ਸਰਕਾਰ ‘ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਹਾਈਕੋਰਟ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਬਿਨਾਂ ਇਜਾਜ਼ਤ ਦੇ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਬਾਅਦ ਵਿੱਚ ਹਾਈ ਕੋਰਟ ਨੇ ਵੀ ਪੈਰੋਲ ਜਾਂ ਫਰਲੋ ਦੀ ਜ਼ਿੰਮੇਵਾਰੀ ਸੂਬਾ ਸਰਕਾਰ ’ਤੇ ਛੱਡ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
