ਸ਼੍ਰੀਲੰਕਾ ਵਿੱਚ ਆਰਥਿਕ ਹਾਲਾਤ ਨਾਲ ਜੂਝ ਰਹੀ ਜਨਤਾ ਨੇ ਸ਼ਨੀਵਾਰ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੀ ਰਿਹਾਇਸ਼ ‘ਤੇ ਕਬਜ਼ਾ ਕਰ ਲਿਆ, ਦੂਜੇ ਪਾਸੇ ਰਾਸ਼ਟਰਪਤੀ ਆਪਣੀ ਰਿਹਾਇਸ਼ ਛੱਡ ਕੇ ਭੱਜ ਗਏ ਹਨ। ਦੇਸ਼ ਵਿੱਚ ਹਾਲਾਤ ਕਾਬੂ ਵਿੱਚ ਨਹੀਂ ਆ ਰਹੇ ਹਨ। ਹੁਣ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਨੇ ਅਸਤੀਫਾ ਦੇ ਦਿੱਤਾ ਹੈ।
ਵਿਕਰਮਸਿੰਘੇ ਨੇ ਸ਼ੀਵਾਰ ਨੂੰ ਅਸਤੀਫਾ ਦਿੰਦੇ ਹੋਏ ਕਿਹਾ ਕਿ ‘ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨਹਾਂ ਇਹ ਫੈਸਲਾ ਲਿਆ ਹੈ।’ ਵਿਕਰਮਸਿੰਘਨੇ ਨੇ ਪਾਰਟੀ ਦੇ ਲੀਡਰਾਂ ਨੂੰ ਕਿਹਾ ਕਿ ਉਹ ਇਸ ਤੱਥ ਨੂੰ ਧਿਆਨ ਵਿੱਚ ਰਖਦੇ ਹੋਏ ਅਹੁਦਾ ਛੱਡਣ ਦਾ ਫੈਸਲਾ ਲੈ ਰਹੇ ਹਨ ਕਿ ਇਸ ਹਫਤੇ ਤੋਂ ਦੇਸ਼ਪੱਧਰੀ ਈਂਧਨ ਦੀ ਵੰਡ ਦੁਬਾਰਾ ਸ਼ੁਰੂ ਕੀਤੀ ਜਾਣੀ ਹੈ। ਵਿਸ਼ਵ ਖੁਰਾਕੀ ਪ੍ਰੋਗਰਾਮ ਦੇ ਡਾਇਰੈਟਕਰ ਇਸ ਹਫਤੇ ਦੇਸ਼ ਦਾ ਦੌਰਾ ਕਰਨ ਵਾਲੇ ਹਨ ਤੇ ਆਈ.ਐੱਮ.ਐੱਫ. ਲਈ ਕਰਜ਼ੇ ਦੀ ਨਿਰੰਤਰਤਾ ਰਿਪੋਰਟਨ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਣਾ ਹੈ।
ਸਪੀਕਰ ਵੱਲੋਂ ਬੁਲਾਈ ਗਈ ਹੰਗਾਮੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਅਸਤੀਫਾ ਦੇਣ ਦੀ ਬੇਨਤੀ ਕੀਤੀ ਗਈ ਪਰ ਉਨ੍ਹਾਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਅਤੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਪੱਤਰ ਲਿਖ ਕੇ ਤੁਰੰਤ ਅਹੁਦਾ ਛੱਡਣ ਦੀ ਅਪੀਲ ਕੀਤੀ ਸੀ।
ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਨਿਵਾਸ ‘ਚ ਦਾਖਲ ਹੋਏ ਅਤੇ ਹਜ਼ਾਰਾਂ ਪ੍ਰਦਰਸ਼ਨਕਾਰੀ ਕੋਲੰਬੋ ਦੀਆਂ ਸੜਕਾਂ ‘ਤੇ ਉਤਰ ਆਏ। ਹਾਲਾਂਕਿ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਰਾਸ਼ਟਰਪਤੀ ਰਾਜਪਕਸ਼ੇ ਨੂੰ ਬੀਤੀ ਰਾਤ ਹੀ ਆਰਮੀ ਹੈੱਡਕੁਆਰਟਰ ‘ਚ ਸ਼ਿਫਟ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀ ਜਿਸ ਵਿੱਚ ਹੁਣ ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨ ਵੀ ਸ਼ਾਮਲ ਹੋ ਗਏ ਹਨ, ਰਾਸਟਰਪਤੀ ਦੀ ਅਗਵਾਈ ਵਾਲੀ ਸਰਕਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ, ਹਾਲਾਂਕਿ ਰਾਸ਼ਟਰਪਤੀ ਦੇ ਅਸਤੀਫੇ ਬਾਰੇ ਫਿਲਹਾਲ ਕੋਈ ਜਨਤਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਸ਼ਨੀਵਾਰ ਸਵੇਰੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੰਦਰ ਜਾਣ ਤੋਂ ਰੋਕਣ ਲਈ ਗੋਲੀਬਾਰੀ ਵੀ ਕੀਤੀ। ਕੋਲੰਬੋ ‘ਚ ਪ੍ਰਦਰਸ਼ਨ ਤੋਂ ਪਹਿਲਾਂ ਹੀ ਰਾਸ਼ਟਰਪਤੀ ਨੇ ਆਪਣੀ ਰਿਹਾਇਸ਼ ਖਾਲੀ ਕਰ ਦਿੱਤੀ ਸੀ। ਹਾਲਾਂਕਿ, ਘੱਟੋ-ਘੱਟ ਦੋ ਪੁਲਿਸ ਕਰਮਚਾਰੀਆਂ ਸਮੇਤ 30 ਪ੍ਰਦਰਸ਼ਨਕਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ, ਜੋ ਕੋਲੰਬੋ ਦੇ ਨੈਸ਼ਨਲ ਹਸਪਤਾਲ ਵਿੱਚ ਦਾਖਲ ਹਨ।
ਵੀਡੀਓ ਲਈ ਕਲਿੱਕ ਕਰੋ -: