ਮਾਨ ਸਰਕਾਰ ਨੇ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਲ 2022-23 ਦੌਰਾਨ ਸਹੀ ਤੇ ਲਾਭਕਾਰੀ ਕੀਮਤ (ਐੱਫ. ਆਰ. ਪੀ.) ਤੇ ਸਟੇਟ ਐਗਰੀਡ ਪ੍ਰਾਈਸ ਦੇ ਮੁੱਲ ਵਿਚ ਫਰਕ ਪੰਜਾਬ ਸਰਕਾਰ ਤੇ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ 2:1 ਦੇ ਅਨੁਸਾਰ ਤੈਅ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਰੇਟ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ ਜਿਸ ਵਿਚ ਵਾਧਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੰਗੀ ਗੁਣਵੱਤਾ ਵਾਲੇ ਕਿਸਮ ਦੇ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ, ਮੱਧਮ ਗੁਣਵੱਤਾ ਵਾਲੇ ਕਿਸਮ ਦੇ ਗੰਨੇ ਦਾ ਰੇਟ 370 ਰੁਪਏ ਅਤੇ ਘੱਟ ਗੁਣਵੱਤਾ ਵਾਲੇ ਕਿਸਮ ਦੇ ਗੰਨੇ ਦਾ ਰੇਟ 365 ਰੁਪਏ ਨਿਰਧਾਰਤ ਕੀਤਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਜਨਤਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ ‘ਤੇ ਜਮ੍ਹਾ ਕਰਵਾਇਆ ਜਾਵੇਗਾ ਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ ਤੋਂ ਗੰਨੇ ਦੀ ਪਿੜਾਈ 20 ਨਵੰਬਰ ਤੋਂ ਸ਼ੁਰੂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: