ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਪਿੰਡ ਭੜੋਆਣਾ ਨੇੜੇ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ ਦੀ ਟੱਕਰ ਹੋ ਗਈ। ਜਿਸ ਵਿੱਚ 8 ਮਜ਼ਦੂਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਇਲਾਜ ਅਧੀਨ ਜੱਸਾ ਵਾਸੀ ਪਿੰਡ ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਅਨੁਸਾਰ ਉਹ ਪਿੰਡ ਕਬੀਰਪੁਰ ਦੇ ਖੇਤਾਂ ਵਿੱਚ ਖੇਤੀ ਦਾ ਕੰਮ ਕਰਦਾ ਹੈ। ਬੀਤੀ ਰਾਤ ਉਹ ਆਪਣਾ ਕੰਮ ਨਿਪਟਾ ਕੇ ਈ-ਰਿਕਸ਼ਾ ‘ਤੇ ਆਪਣੇ ਪਿੰਡ ਪਰਤ ਰਿਹਾ ਸੀ। ਜਦੋਂ ਉਹ ਪਿੰਡ ਭੜੋਆਣਾ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਟ੍ਰੈਕਟਰ-ਟ੍ਰਾਲੀ ਨੇ ਉਸ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਅੱਠ ਲੋਕ ਜ਼ਖਮੀ ਹੋਏ। ਜਿਸ ਤੋਂ ਬਾਅਦ 108 ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਕਟਰ-ਟ੍ਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟ੍ਰੈਕਟਰ-ਟ੍ਰਾਲੀ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਫੜੀ ਗਈ ਗੈਰ-ਕਾਨੂੰਨੀ ਅ.ਫੀਮ ਦੀ ਖੇਤੀ, BSF ਤੇ ਪੁਲਿਸ ਨੇ ਅ.ਫੀਮ ਦੇ ਬੂਟੇ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਦੂਜੇ ਪਾਸੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਦਿੱਤੀ ਗਈ ਹੈ ਅਤੇ ਜਿਨ੍ਹਾਂ ਦੀ ਹਾਲਤ ਗੰਭੀਰ ਹੈ ਉਨ੍ਹਾਂ ਨੂੰ ਰੈਫ਼ਰ ਕੀਤਾ ਜਾ ਰਿਹਾ ਹੈ। ਥਾਣਾ ਕਬੀਰਪੁਰ ਦੇ SHO ਗੁਰਸਾਹਿਬ ਸਿੰਘ ਨੇ ਦੱਸਿਆ ਕਿ ਜਾਂਚ ਅਧਿਕਾਰੀ ASI ਮੱਖਣ ਸਿੰਘ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਰਹੇ ਹਨ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: