ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਨੌਚ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਕੈਥਲ ਹਾਂਸੀ ਬੁਟਾਨਾ ਨਹਿਰ (ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ 8 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਬੱਸ ਦਾ ਡ੍ਰਾਈਵਰ ਅਤੇ ਮਹਿਲਾ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ। ਜਦੋਂ ਪਿਹਵਾ ਦੀ ਗੁਰੂ ਨਾਨਕ ਅਕੈਡਮੀ ਦੀ ਬੱਸ ਸਕੂਲੀ ਬੱਚਿਆਂ ਨੂੰ ਲੈ ਕੇ ਪਿੰਡ ਕੈਂਪਸ ਤੋਂ ਆ ਰਹੀ ਸੀ। ਸਤਲੁਜ ਯਮੁਨਾ ਲਿੰਕ ਨਹਿਰ ਦੇ ਟ੍ਰੈਕ ਤੋਂ ਲੰਘਦੇ ਸਮੇਂ ਬੱਸ ਵਿੱਚ ਤਕਨੀਕੀ ਨੁਕਸ ਆ ਗਿਆ ਜਿਸ ਕਾਰਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਸਿੱਧੀ ਨਹਿਰ ਵਿੱਚ ਜਾ ਡਿੱਗੀ।
ਇਹ ਵੀ ਪੜ੍ਹੋ : ਵੱਡੀ ਖਬਰ : ਹਰਜਿੰਦਰ ਸਿੰਘ ਧਾਮੀ ਨੇ SGPC ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਬੱਚਿਆਂ ਅਤੇ ਬੱਸ ਸਟਾਫ਼ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਬੱਸ ਵਿੱਚ ਕੁੱਲ 8 ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ ਸਾਰੇ ਗੰਭੀਰ ਜ਼ਖ਼ਮੀ ਹੋ ਗਏ। ਬੱਸ ਡ੍ਰਾਈਵਰ ਅਤੇ ਮਹਿਲਾ ਕੰਡਕਟਰ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
