ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਇਹ ਫੈਸਲਾ ਸੂਬੇ ਵਿਚ ਵਧਦੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤ ਸਟਾਫ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਠੰਢ ਕਾਰਨ ਪੰਜਾਬ ਸਰਕਾਰ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ। ਫਿਰ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਹਾਲਾਂਕਿ, ਲਗਾਤਾਰ ਠੰਢ ਕਾਰਨ ਸਰਕਾਰ ਨੇ ਛੁੱਟੀਆਂ ਨੂੰ ਫਿਰ 13 ਜਨਵਰੀ ਤੱਕ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ : ਹ.ਥਿਆਰਾਂ ਦੀ ਨੁਮਾਇਸ਼ ਕਰਕੇ ਬੁਰਾ ਫਸਿਆ ਪੰਜਾਬੀ ਗਾਇਕ ਰੰਮੀ ਰੰਧਾਵਾ! ਪੁਲਿਸ ਨੇ ਲਿਆ ਐਕਸ਼ਨ
ਦੂਜੇ ਪਾਸੇ ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 7 ਜਨਵਰੀ ਤੋਂ ਬਾਅਦ ਠੰਢ ਵਧ ਸਕਦੀ ਹੈ। ਇਸ ਲਈ, ਵਿਭਾਗ ਕੋਈ ਰਿਸਕ ਨਹੀਂ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 13 ਜਨਵਰੀ ਤੱਕ ਪੰਜਾਬ ਵਿੱਚ ਸੀਤ ਲਹਿਰਾਂ ਅਤੇ ਧੁੰਦ ਦਾ ਕਹਿਰ ਦਿਖਾਈ ਦੇਵੇਗਾ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਕੋਲਡ ਡੇ, ਸੀਤ ਲਹਿਰ ਅਤੇ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਵੀਰਵਾਰ ਤੋਂ 13 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
























