ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਵਿਚ ਤਾਇਨਾਤ ਮਾਈਨਿੰਗ ਵਿਭਾਗ ਦੇ ਇਕ ਐੱਸਡੀਓ ਸਰਬਜੀਤ ਸਣੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।
ਮੁਲਜ਼ਮਾਂ ਨੂੰ ਹੁਸ਼ਿਆਰਪੁਰ ਦੇ ਪਿੰਡ ਪੁਰ ਹੀਰਾਂ ਵਾਸੀ ਰਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਰਜਿੰਦਰ ਸਿੰਘ ਨੇ ਵਿਜੀਲੈਂਸ ਨੇ ਦੱਸਿਆ ਕਿ ਉਹ ਪਲਾਟ/ਨਿਰਮਾਣ ਅਧੀਨ ਮਕਾਨਾਂ ਵਿਚ ਭਰਤ (ਮਿੱਟੀ) ਪਾਉਣ ਲਈ ਮਿੱਟੀ ਨਾਲ ਭਰੀਆਂ ਟਰਾਲੀਆਂ ਲਿਆਉਣ-ਲਿਜਾਣ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਐੱਸਡੀਓ ਸਰਬਜੀਤ ਤੇ ਉਸ ਦੇ ਡਰਾਈਵਰ ਨੇ ਉਨ੍ਹਾਂ ਦੇ ਕੰਮਕਾਜ ਵਿਚ ਕੋਈ ਰੁਕਾਵਟ ਨਾ ਪਾਉਣ ਬਦਲੇ ਉਨ੍ਹਾਂ ਤੋਂ 40 ਹਜ਼ਾਰ ਦੀ ਰਿਸ਼ਵਤ ਮੰਗੀ।
ਇਹ ਵੀ ਪੜ੍ਹੋ : ਬਰਨਾਲਾ ‘ਚ ਡਾਕਟਰ ਸਣੇ 3 ਮੁਲਾਜ਼ਮ ਸਸਪੈਂਡ, ਮੁਹੱਲਾ ਕਲੀਨਿਕ ‘ਚ ਮਰੀਜ਼ਾਂ ਦੀ ਗਿਣਤੀ ਦੱਸੀ ਦੁੱਗਣੀ
ਸ਼ੁਰੂਆਤੀ ਜਾਂਚ ਦੇ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਟਰੈਪ ਲਗਾ ਕੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਰਿਸ਼ਵਤ ਦੀ ਰਕਮ ਬਰਾਮਦ ਕਰਨ ਦੇ ਬਾਅਦ ਉਨ੍ਹਾਂ ਖਿਲਾਫ ਜਲੰਧਰ ਦੇ ਵਿਜੀਲੈਂਸ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: