ਦਿੱਲੀ-NCR ਵਿੱਚ ਭੂਚਾਲ ਦੇ ਅੱਜ ਫਿਰ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਨੋਏਡਾ ਤੇ ਗਾਜ਼ੀਆਬਾਦ ਵਿੱਚ ਵੀ ਮਹਿਸੂਸ ਕੀਤੇ ਗਏ ਹਨ। ਦੋ ਹਫਤਿਆਂ ਵਿੱਚ ਦੂਜੀ ਵਾਰ ਦਿੱਲੀ-NCR ਦੀ ਧਰਤੀ ਕੰਬੀ ਹੈ।
ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ ਵਿੱਚ ਹਨ। ਇਸ ਤੋਂ ਇਲਾਵਾ ਗੁਰੂਗ੍ਰਾਮ ਅਤੇ ਫਰੀਦਾਬਾਦ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨੂੰ ਮਹਿਸੂਸ ਕਰਨ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੇ ਘਰ ਛੱਡ ਕੇ ਬਾਹਰ ਆ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਫਰੀਦਾਬਾਦ ਨੇੜੇ ਸੀ। ਭੂਚਾਲ ਦੀ ਤੀਬਰਤਾ 3.1 ਸੀ। ਜਾਣਕਾਰੀ ਮੁਤਾਬਕ ਸ਼ਾਮ 4.08 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਐਤਵਾਰ ਹੋਣ ਕਾਰਨ ਅੱਜ ਬਹੁਤ ਸਾਰੇ ਲੋਕ ਆਪਣੇ ਘਰਾਂ ਵਿੱਚ ਮੌਜੂਦ ਸਨ। ਪਰ ਅਚਾਨਕ ਧਰਤੀ ਹਿੱਲਣ ਕਾਰਨ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਕਾਫੀ ਤੇਜ਼ ਸਨ। ਝਟਕਿਆਂ ਕਰਕੇ ਧਰਤੀ ਕਾਫੀ ਦੇਰ ਤੱਕ ਕੰਬਦੀ ਰਹੀ। ਇਸ ਤੋਂ ਪਹਿਲਾਂ 3 ਅਕਤੂਬਰ ਨੂੰ ਵੀ ਉੱਤਰ ਭਾਰਤ ਸਣੇ ਕਈ ਦੇਸ਼ਾਂ ਦੇ ਕਈ ਹੋਰ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇਗਏ ਸਨ। ਉਦੋਂ ਭੂਚਾਲ ਦਾ ਕੇਂਦਰ ਨੇਪਾਲ ਸੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਮੁੜ ਆਈ ਮੰਦਭਾਗੀ ਖ਼ਬਰ, 2 ਸਾਲ ਪਹਿਲਾਂ ਕੈਨੇਡਾ ਗਈ ਦਿਲਪ੍ਰੀਤ ਕੌਰ ਦੀ ਹੋਈ ਮੌ.ਤ
ਤੁਹਾਨੂੰ ਦੱਸ ਦੇਈਏ ਕਿ ਧਰਤੀ ਦੇ ਅੰਦਰ 7 ਪਲੇਟਾਂ ਹਨ ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ ਅਤੇ ਜ਼ਿਆਦਾ ਦਬਾਅ ਕਾਰਨ ਪਲੇਟਾਂ ਟੁੱਟਣ ਲੱਗਦੀਆਂ ਹਨ। ਜਿਸ ਤੋਂ ਬਾਅਦ ਧਰਤੀ ਅੰਦਰਲੀ ਊਰਜਾ ਬਾਹਰ ਆਉਣ ਦਾ ਰਸਤਾ ਲੱਭਦੀ ਹੈ ਅਤੇ ਇਸ ਉਥਲ-ਪੁਥਲ ਤੋਂ ਬਾਅਦ ਭੂਚਾਲ ਆਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: