ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।
ਇਕ ਹੋਰ ਫੈਸਲਾ ਲੈਂਦਿਆਂ ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਢੁਕਵੇਂ ਨਿਬੇੜੇ ਲਈ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।