ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਰੇਸ਼ਮ ਸਿੰਘ, ਵਾਸੀ ਬਰਨਾਲਾ (ਹਮੀਦੀ) ਵਜੋਂ ਹੋਈ ਹੈ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਉਸ ਨੇ ਨੰਗਲ, ਫਿਲੌਰ (ਜਲੰਧਰ) ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਤੋੜੀ ਸੀ।
ਉਸੇ ਵੇਲੇ ਮਈ ਦੇ ਮਹੀਨੇ ਵਿੱਚ, ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸੀ। ਉਸ ਸਮੇਂ ਦੋਸ਼ੀ ਨੇ ਅਸ਼ਾਂਤੀ ਫੈਲਾਉਣ ਅਤੇ ਮਾਹੌਲ ਖਰਾਬ ਕਰਨ ਲਈ “ਪਾਕਿਸਤਾਨ ਜ਼ਿੰਦਾਬਾਦ” ਵਰਗੇ ਨਾਅਰੇ ਲਿਖੇ ਸਨ। ਪੁਲਿਸ ਹੁਣ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।

ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਜੂਨ 2025 ਦੇ ਪਹਿਲੇ ਹਫ਼ਤੇ, ਦੋਸ਼ੀ ਨੇ ਮੂਰਤੀ ਤੋੜਨ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਉਹ ਕਈ UAPA (ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ) ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਹੈ।
ਘਟਨਾ ਤੋਂ ਬਾਅਦ ਰੇਸ਼ਮ ਸਿੰਘ ਫਰਾਰ ਸੀ। ਉਸ ‘ਤੇ ਪਟਿਆਲਾ, ਫਰੀਦਕੋਟ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੱਖਵਾਦੀ ਸੰਗਠਨ ਅਤੇ SFJ ਦੇ ਸਮਰਥਨ ਵਿੱਚ ਨਾਅਰੇ ਲਗਾ ਕੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਨੀ ਚੋਣ, ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝ/ੜ/ਪ, ਹੰਗਾਮੇ ਵਾਲੀ ਥਾਂ ‘ਤੇ ਪਹੁੰਚੇ ਬਿੱਟੂ
ਮਈ 2025 ਵਿੱਚ ਭਾਰਤ-ਪਾਕਿਸਤਾਨ ਤਣਾਅ ਦੌਰਾਨ ਉਸ ਨੇ ਲੋਕਾਂ ਵਿੱਚ ਅਸ਼ਾਂਤੀ ਪੈਦਾ ਕਰਨ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ “ਪਾਕਿਸਤਾਨ ਜ਼ਿੰਦਾਬਾਦ” ਵਰਗੇ ਨਾਅਰੇ ਲਿਖੇ ਸਨ। ਸਬੂਤਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਉਸ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਿਦੇਸ਼ਾਂ ਤੋਂ ਫੰਡਿੰਗ ਮਿਲੀ ਸੀ ਅਤੇ ਭੜਕਾਊ ਨਾਅਰੇ ਲਿਖੇ ਸਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























