ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦਾ ਇਹ ਯੂਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ SGPC ਨੇ ਸਾਫ ਕੀਤਾ ਕਿ ਪੀਟੀਸੀ ਨਾਲ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ‘ਤੇ ਗੁਰਬਾਣੀ ਦੇ ਲਾਈਵ ਸਟ੍ਰਮਿੰਗ, ਡਾਊਨਲੋਡਿੰਗ ਦੇ ਅਧਿਕਾਰ ਨਹੀਂ ਦਿੱਤੇ ਜਾਣਗੇ। ਐੱਸਜੀਪੀਸੀ ਪ੍ਰਸਾਰਣ ਅਧਿਕਾਰ ਦੀ ਸਿੰਗਲ ਮਾਲਕ ਹੋਵੇਗੀ।
ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ SGPC ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਤਿਆਰ ਕਰਨਾ ਸ਼ੁਰੂ ਕੀਤਾ ਹੈ ਜਿਥੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂਇਲਾਵਾ ਐੱਸਜੀਪੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸਿੱਖ ਸੰਗਤ ਨਾਲ ਸਾਂਝਾ ਕੀਤਾ ਜਾਵੇਗਾ।
ਗਰੇਵਾਲ ਨੇ ਦੱਸਿਆ ਕਿ ਚੈਨਲ ਲਈ ਬਜਟ ਦਾ ਨਿਰਧਾਰਨ ਪਹਿਲਾਂ ਹੀ ਕਰ ਲਿਆ ਗਿਆ ਸੀ ਤੇ ਪਿਛਲੇ 6 ਮਹੀਨਿਆਂ ਤੋਂ ਤਿਆਰੀ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਪੀਟੀਸੀ ਚੈਨਲ ਨਾਲ ਐੱਸਜੀਪੀਸੀ ਦਾ ਕਾਂਟ੍ਰੈਕਟ 23 ਜੁਲਾਈ ਨੂੰ ਖਤਮ ਹੋ ਰਿਹਾ ਹੈ।
SGPC ਦੇ ਕਈ ਮੈਂਬਰ ਲਗਾਤਾਰ ਮੰਗ ਕਰ ਰਹੇ ਸਨ ਕਿ ਐੱਸਜੀਪੀਸੀ ਆਪਣਾ ਟੀਵੀ ਚੈਨਲ ਸ਼ੁਰੂ ਕਰੇ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮ ‘ਤੇ ਅਮਲ ਕਰੇ। ਮੈਂਬਰਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਮੰਗਾਉਣ ਦੀ ਨੀਤੀ ਵੀ ਛੱਡੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: