ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗੀ। ਇਸ ਲਈ ਪੰਥਕ ਸੋਚ ਵਾਲੇ ਸੰਗਠਨਾਂ ਦੀ ਰਾਏ ਲਈ ਜਾ ਰਹੀ ਹੈ ਤੇ ਇਨ੍ਹਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰੀ ਸ਼ਾਹ ਨੂੰ ਮਿਲ ਕੇ ਐੱਸਜੀਪੀਸੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਮਾਮਲੇ ਵਿਚ ਦਖਲ ਦੀ ਮੰਗ ਕਰੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਸੋਧ ਐਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ SGPC ਨੇ ਇਸ ਦਾ ਵਿਰੋਧ ਕੀਤਾ ਤੇ ਇਸ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਾਰ ਦਿੱਤਾ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁਤਾਬਕ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਦੇ ਬਿਨਾਂ ਨਹੀਂ ਕੀਤਾ ਜਾ ਸਕਦਾ।
ਐੱਸਜੀਪੀਸੀ ਨੇ ਪੰਜਾਬ ਸਰਕਾਰ ਵੱਲੋ ਵਿਧਾਨ ਸਭਾ ਵਿਚ ਪਾਸ ਐਕਟ ਖਿਲਾਫ 26 ਜੂਨ ਨੂੰ ਵਿਸ਼ੇਸ਼ ਇਜਲਾਸ ਵੀ ਬੁਲਾਇਆ ਸੀ। ਜਿਸ ਵਿਚ SGPC ਨੇ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਐਕਟ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਬਾਅਦ ਐੱਸਜੀਪੀਸੀ ਪ੍ਰਧਾਨ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਣ ਪਹੁੰਚੇ ਸਨ ਜਿਥੇ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਧਾਮੀ ਨੂੰ ਭਰੋਸਾ ਦਿੱਤਾ ਕਿ ਉਹ ਨਿਯਮਾਂ ਮੁਤਾਬਕ ਹੀ ਕਦਮ ਚੁੱਕਣਗੇ।
ਇਹ ਵੀ ਪੜ੍ਹੋ : ਹੈਰਾਨ ਕਰਨ ਵਾਲਾ ਮਾਮਲਾ, ਅਦਾਲਤ ਨੇ 65 ਸਾਲਾਂ ਬਜ਼ੁਰਗ ਨੂੰ ਸੁਣਾਈ 170 ਸਾਲ ਦੀ ਸਜ਼ਾ
ਐਡਵੋਕੇਟ ਧਾਮੀ ਨੇ ਯੂਨੀਫਾਰਮ ਸਿਵਲ ਕੋਡ ਦਾ ਵੀ ਵਿਰੋਧ ਕੀਤਾ। ਉਨ੍ਹਾਂ ਨੇ ਪ੍ਰੰਪਰਾਵਾਂ ਸੰਸਕ੍ਰਿਤੀ ਤੇ ਘੱਟ-ਗਿਣਤੀਆਂ ਦੀ ਖਾਸ ਪਛਾਣ ਦੇ ਸੰਭਾਵਿਤ ਨੁਕਸਾਨ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਸਿਵਲ ਕੋਡ ਖਿਲਾਫ ਸਖਤ ਰੁਖ਼ ਅਪਣਾਏਗੀ ਤੇ ਇਸ ਦਾ ਵਿਰੋਧ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: