ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਸ਼ੁੱਕਰਵਾਰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਰੀ ਗੋਪਾਲ ਮੰਦਰ ਦੇ ਬਾਹਰ ਕੂੜੇ ਵਿੱਚ ਭਗਵਾਨ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਸਨ। ਇਸੇ ਦੌਰਾਨ ਭੀੜ ‘ਚੋਂ ਕਿਸੇ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਗੋਲੀਆਂ ਦੀ ਆਵਾਜ਼ ਕਰਕੇ ਉਥੇ ਭਾਜੜਾਂ ਪੈ ਗਈਆਂ। ਦਿਨ-ਦਿਹਾੜੇ ਹੋਏ ਇਸ ਕਤਲ ਕਰਕੇ ਇਲਾਕੇ ‘ਚ ਸਨਸਨੀ ਫੈਲ ਗਈ।
ਪੁਲਿਸ ਨੇ ਗੋਲੀ ਮਾਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸੂਰੀ ਨੂੰ .30 ਕੈਲੀਬਰ ਰਿਵਾਲਵਰ ਨਾਲ ਦੋ ਵਾਰ ਗੋਲੀ ਮਾਰੀ ਗਈ ਸੀ।
ਉਹ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਗੋਪਾਲ ਮੰਦਰ ਦੇ ਬਾਹਰ ਪਹੁੰਚੇ ਸਨ। ਦੇਵੀ-ਦੇਵਤਿਆਂ ਦੀਆਂ ਟੁੱਟੀਆਂ ਮੂਰਤੀਆਂ ਨੂੰ ਕੁਝ ਲੋਕਾਂ ਨੇ ਮੰਦਰ ਦੇ ਬਾਹਰ ਸੁੱਟ ਦਿੱਤਾ ਸੀ। ਇਸ ਬਾਰੇ ਜਦੋਂ ਸੂਰੀ ਨੂੰ ਪਤਾ ਲੱਗਾ ਤਾਂ ਉਹ ਮੰਦਰ ਦੇ ਬਾਹਰ ਪਹੁੰਚ ਗਏ।
ਸੂਰੀ ਨੇ ਉਥੇ ਮੂਰਤੀਆਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਵਾਉਣ ਲਈ ਧਰਨਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੌਜਵਾਨ ਧਰਨੇ ‘ਚ ਹੀ ਬੈਠਾ ਸੀ, ਜਿਸ ਨੇ ਮੌਕਾ ਮਿਲਦੇ ਹੀ ਸੂਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਸੀਨੀਅਰ ਪੁਲੀਸ ਅਧਿਕਾਰੀ ਇਸ ਘਟਨਾ ਬਾਰੇ ਮੀਡੀਆ ਤੋਂ ਬੱਚਦੇ ਰਹੇ।
ਇਹ ਵੀ ਪੜ੍ਹੋ : ਇਮਰਾਨ ਖਾਨ ਦੀ ਹਾਲਤ ਸਥਿਰ, ਪੈਰ ‘ਚ ਫਸੇ ਗੋਲੀ ਦੇ ਟੁਕੜੇ ਨੂੰ ਕੱਢਣ ਲਈ ਡੇਢ ਘੰਟੇ ਤੱਕ ਚੱਲਿਆ ਆਪ੍ਰੇਸ਼ਨ
ਦੱਸ ਦੇਈਏ ਕਿ ਸੁਧੀਰ ਸੂਰੀ ਨੂੰ ਪਿਛਲੇ ਕਈ ਸਾਲਾਂ ਤੋਂ ਖਾਲਿਸਤਾਨੀ ਅੱਤਵਾਦੀਆਂ ਅਤੇ ਉਨ੍ਹਾਂ ਦੇ ਗੁੰਡਿਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਪੁਲਿਸ ਦੇ ਇੱਕ ਦਰਜਨ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੀ ਸੁਰੱਖਿਆ ਹੇਠ ਤਾਇਨਾਤ ਕੀਤੇ ਹੋਏ ਹਨ। ਹੁਣ ਪਿਛਲੇ ਕੁਝ ਦਿਨਾਂ ਤੋਂ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਫਿਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: