ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮ ਵੱਲੋਂ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿਚ ਸੁਰੱਖਿਆ ਵਿਚ ਤਾਇਨਾਤ ਦੂਜਾ ਮੁਲਾਜ਼ਮ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਬਲਕੌਰ ਸਿੰਘ ਕਿਸੇ ਵਿਆਹ ਸਮਾਗਮ ਵਿਚ ਗਏ ਸਨ। ਇਸੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮ ਨਵਜੋਤ ਸਿੰਘ ਕੋਲੋਂ ਅਚਾਨਕ ਗੋਲ਼ੀ ਚੱਲ ਗਈ। ਇਸ ਗੋਲ਼ੀ ਨਾਲ ਸਾਥੀ ਮੁਲਾਜ਼ਮ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਵੇਲੇ ਦੋਵੇਂ ਸੁਰੱਖਿਆ ਮੁਲਾਜ਼ਮ ਬਲਕੌਰ ਸਿੰਘ ਨਾਲ ਮੌਜੂਦ ਨਹੀਂ ਸਨ।
ਦੱਸ ਦੇਈਏ ਕਿ ਵਿਆਹ ਸਮਾਗਮ ਵਿਚ ਬਲਕੌਰ ਸਿੰਘ ਆਪਣੇ ਨਿੱਜੀ ਗੰਨਮੈਨਾਂ ਨੂੰ ਨਾਲ ਲੈ ਕੇ ਗਏ ਸਨ ਤੇ ਅਜੇ ਤੱਕ ਜ਼ਖਮੀ ਸੁਰੱਖਿਆ ਮੁਲਾਜ਼ਮ ਵੱਲੋਂ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਾਈ ਗਈ ਹੈ ਪਰ ਪੁਲਿਸ ਨੇ ਨਵਜੋਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: