ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ‘ਤੇ ਹਾਈਕਮਾਂਡ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ ਹੈ ਪਰ ਇੰਝ ਲੱਗਦਾ ਹੈ ਕਿ ਸਿੱਧੂ ਦੀ ਨਾਰਾਜ਼ਗੀ ਬਰਕਰਾਰ ਹੈ।
ਸਿੱਧੂ ਨੇ ਅੱਜ ਫਿਰ ਤੋਂ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿਨ੍ਹਿਆ ਹੈ। ਉਨ੍ਹਾਂ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਦੀ ਮੰਗ ਕੀਤੀ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੀ ਆਵਾਜ਼ ਬੁਲੰਦ ਕੀਤੀ ਹੈ।
ਸਿੱਧੂ ਨੇ ਕਿਹਾ ਕਿ ਸਜ਼ਾ ਦਿਵਾਉਣ ਦਾ ਭਰੋਸਾ ਦੇ ਕੇ 2017 ਵਿੱਚ ਕਾਂਗਰਸ ਸਰਕਾਰ ਬਣੀ ਪਰ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਦੀ ਨਾਕਾਮੀ ਕਰਕੇ ਪੰਜਾਬ ਦੀ ਜਨਤਾ ਨੇ ਪਿਛਲੇ ਮੁੱਖ ਮੰਤਰੀ ਨੂੰ ਹਟਾ ਦਿੱਤਾ। ਹੁਣ ਏਜੀ ਤੇ ਡੀਜੀਪੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ ‘ਤੇ ਲੂਣ ਛਿੜਕਦੀਆਂ ਹਨ। ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ। ਨਹੀਂ ਤਾਂ ਅਸੀਂ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ।”
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ BSF ਜਵਾਨਾਂ ਨੂੰ ਵੱਡੀ ਸਫਲਤਾ, 8 ਪੈਕੇਟ ਹੈਰੋਇਨ ਸਣੇ ਪਾਕਿਸਤਾਨੀ ਸਮੱਗਲਰ ਕਾਬੂ