ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀ ਗਾਇਕੀ ਦੇ ਲੱਖਾਂ ਲੋਕ ਕਾਇਲ ਹਨ। ਜਦੋਂ ਉਹ ਗਾਉਂਦੇ ਹਨ ਤਾਂ ਉਨ੍ਹਾਂ ਨੂੰ ਚਾਹੁਣ ਵਾਲੇ ਨੱਚੇ ਬਿਨਾਂ ਨਹੀਂ ਰਹਿ ਪਾਉਂਦੇ। ਭਾਵੇਂ ਉਹ ਮੰਤਰੀ ਹੋਣ ਜਾਂ ਵਿਧਾਇਕ। ਅਜਿਹਾ ਹੀ ਇਕ ਨਜ਼ਾਰਾ ਇਕ ਨਿੱਜੀ ਸਮਾਗਮ ਵਿਚ ਦੇਖਣ ਨੂੰ ਮਿਲਿਆ ਜਿਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗਾਇਕ ਸਤਿੰਦਰ ਸਰਤਾਜ ਦੇ ਗਾਣਿਆਂ ‘ਤੇ ਨੱਚਦੇ ਨਜ਼ਰ ਆਏ।
ਇਹ ਵੀ ਪੜ੍ਹੋ : ਸਰਤਾਜ ਨੇ ਆਪਣੇ ਗਾਣਿਆਂ ‘ਤੇ ਨਚਾਏ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੇ MLA ਦੇਵ ਮਾਨ
ਇਸ ਤੋਂ ਇਲਾਵਾ ਉਨ੍ਹਾਂ ਨਾਲ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਨਜ਼ਰ ਆ ਰਹੇ ਹਨ। ਜੌੜਾਮਾਜਰਾ ਨੇ ਆਪਣੇ ਨਾਲ ਪਟਿਆਲਾ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੂੰ ਵੀ ਨਚਾਇਆ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਦੇਵ ਮਾਨ ਦੇ ਡਾਂਸ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਮੰਤਰੀ ਤੇ ਵਿਧਾਇਕ ਸਤਿੰਦਰ ਸਰਤਾਜ ਦੇ ਗਾਣਿਆਂ ਦਾ ਆਨੰਦ ਮਾਣਦੇ ਹੋਏ ਉਸ ‘ਤੇ ਥਿਰਕਦੇ ਹੋਏ ਨਜ਼ਰ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: