ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ ਹੈ। ਆਪ ਵਿਚ ਸ਼ਾਮਲ ਹੋ ਕੇ ਉਸ ਨੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਦਿੱਤਾ ਹੈ। ਉਸ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ 12 ਵਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।
ਪਾਰਟੀ ਦੇ ਸੀਨੀਅਰ ਆਗੂ ਨੇ ਉਸ ਨੂੰ ਸਿਰੋਪਾਓ ਪਾ ਕੇ ਉਸ ਦਾ ਸਵਾਗਤ ਕਰਨਗੇ। ਸੋਨੀਆ ਮਾਨ ਨੇ ਇਸ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਜਿੱਥੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਹਨ।
ਮੰਨਿਆ ਜਾ ਰਿਹਾ ਹੈ ਕਿ ਸੋਨੀਆ ਮਾਨ ਦੀ ਐਂਟਰੀ ਨਾਲ ਪੰਜਾਬ ‘ਚ ‘ਆਪ’ ਨੂੰ ਰਫ਼ਤਾਰ ਮਿਲੇਗੀ, ਖਾਸ ਕਰਕੇ ਨੌਜਵਾਨਾਂ ‘ਚ ਉਸ ਦੀ ਲੋਕਪ੍ਰਿਯਤਾ ਪਾਰਟੀ ਲਈ ਫਾਇਦੇਮੰਦ ਸਾਬਤ ਹੋ ਸਕਦੀ ਹੈ।
ਸੋਨੀਆ ਮਾਨ ਨੇ ਫਿਲਮ ਇੰਡਸਟਰੀ ‘ਚ ਆਪਣਾ ਖਾਸ ਨਾਂ ਕਮਾਇਆ ਹੈ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਦੀ ਰਹੀ ਹੈ। ਕਾਫੀ ਸਮੇਂ ਤੋਂ ਉਸ ਦੇ ਸਿਆਸਤ ‘ਚ ਆਉਣ ਦੀ ਚਰਚਾ ਸੀ ਅਤੇ ਹੁਣ ਆਖਰਕਾਰ ਉਨ੍ਹਾਂ ਨੇ ‘ਆਪ’ ਦੇ ਪਲੇਟਫਾਰਮ ਤੋਂ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਦਾ ਫੈਸਲਾ ਕਰ ਲਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਵਿੱਚ ਪਹਿਲਾਂ ਹੀ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਚਲਾ ਰਹੀ ਹੈ। ਪਰ ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਵਿਰੋਧੀ ਲਗਾਤਾਰ ‘ਆਪ’ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। ਸੋਨੀਆ ਮਾਨ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਖਾਸ ਕਰਕੇ ਨੌਜਵਾਨਾਂ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਲੋਕਾਂ ਦਾ ਸਮਰਥਨ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 3 ਦਿਨ ਮੀਂਹ ਦੇ ਆਸਾਰ, ਚੱਲਣਗੀਆਂ ਠੰਢੀਆਂ ਹਵਾਵਾਂ
ਅੱਜ ਦੇ ਪ੍ਰੋਗਰਾਮ ‘ਚ ਕਈ ਵੱਡੇ ਨੇਤਾ ਮੌਜੂਦ ਰਹਿਣਗੇ ਅਤੇ ਸੋਨੀਆ ਮਾਨ ਦੇ ਸਿਆਸਤ ‘ਚ ਆਉਣ ਤੋਂ ਬਾਅਦ ਸਭ ਦੀਆਂ ਨਜ਼ਰਾਂ ਭਵਿੱਖ ਦੀ ਰਣਨੀਤੀ ‘ਤੇ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:
