ਚੰਡੀਗੜ੍ਹ ਕੋਰਟ ਵਿਚ ਬੰਬ ਦੀ ਖਬਰ ਨੂੰ ਲੈ ਕੇ ਐੱਸਐੱਸਪੀ ਮਨੀਸ਼ਾ ਚੌਧਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੋਰਟ ਵਿਚ ਬੰਬ ਮਿਲਣ ਦੀ ਖਬਰ ਅਫਵਾਹ ਨਿਕਲੀ ਹੈ। ਚੈਕਿੰਗ ਦੌਰਾਨ ਟਿਫਿਨ ਵਿਚ ਖਾਣਾ ਨਿਕਲਿਆ ਹੈ ਤੇ ਕੋਈ ਬੰਬ ਨਹੀਂ ਮਿਲਿਆ ਹੈ।
ਬੰਬ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ਨੂੰ ਸੀਲ ਕਰਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਪੂਰੀ ਜਾਂਚ ਦੇ ਬਾਅਦ ਇਥੇ ਕੁਝ ਵੀ ਨਹੀਂ ਮਿਲਿਆ ਹੈ। ਐੱਸਐੱਸਪੀ ਨੇ ਕਿਹਾ ਕਿ ਬਾਕੀ ਸਰਚ ਮੁਹਿੰਮ ਅਜੇ ਵੀ ਜਾਰੀ ਹੈ।
ਦੱਸ ਦੇਈਏ ਕਿ ਅੱਜ ਚੰਡੀਗੜ੍ਹ ਕੋਰਟ ਵਿਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਮੁਤਾਬਕ ਇਕ ਫੋਨ ਆਇਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਜ਼ਿਲ੍ਹਾ ਕੋਰਟ ਵਿਚ ਬੰਬ ਰੱਖਿਆ ਗਿਆ ਹੈ। ਇਸ ਦੇ ਬਾਅਦ ਤੁਰੰਤ ਕਾਰਵਾਈ ਕਰਦਿਆਂ ਲੋਕਾਂ ਨੂੰ ਕੋਰਟ ਤੋਂ ਬਾਹਰ ਕੱਢਿਆ ਗਿਆ। ਪੁਲਿਸ ਨੂੰ ਤਾਇਨਾਤ ਕੀਤਾ ਗਿਆ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਬੰਬ ਦੀ ਸੂਚਨਾ ਮਿਲਦਿਆਂ ਹੀ ਅਦਾਲਤ ਵਿਚ ਹੜਕੰਪ ਮਚ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: