ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਖਬੀਰ ਬਾਦਲ ਨੂੰ ਮੁੜ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪਾਰਟੀ ਦੀ ਬੈਠਕ ਹੋਈ, ਤਿੰਨ ਮਹੀਨੇ ਤੋਂ ਚੱਲੀ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ ਹੋਈ ਚੋਣ ਵਿਚ ਪਾਰਟੀ ਨੇ ਸਰਬਸੰਮਤੀ ਨਾਲ ਸੁਖਬੀਰ ਬਾਦਲ ਨੂੰ ਆਪਣਾ ਪ੍ਰਧਾਨ ਚੁਣ ਲਿਆ।
ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਬਾਦਲ ਦੇ ਨਾਂਅ ਦਾ ਮਤਾ ਰੱਖਿਆ ਸੀ, ਪਰਮਜੀਤ ਸਰਨਾ ਨੇ ਇਸ ਮਤੇ ਦਾ ਸਮਰਥਨ ਕੀਤਾ। ਇਸ ਚੋਣ ਲਈ ਕਿਸੇ ਨੇ ਵੀ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਨਹੀਂ ਰੱਖਿਆ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਗਏ ਅਕਾਲੀ ਆਗੂ ਅਤੇ ਰਿਟਰਨਿੰਗ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਨੇ ਮੀਟਿੰਗ ਦੌਰਾਨ ਉਨ੍ਹਾਂ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ।
ਜ਼ਿਕਰਯੋਗ ਹੈ ਕਿ ਦਸੰਬਰ 2008 ’ਚ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਸਨ, 16 ਨਵੰਬਰ 2024 ਨੂੰ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋਕਿ 10 ਜਨਵਰੀ 2025 ਨੂੰ ਮਨਜ਼ੂਰ ਹੋਇਆ ਸੀ। ਸੁਖਬੀਰ ਬਾਦਲ ਨੇ 16 ਨਵੰਬਰ, 2024 ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਉਹ ਇਸ ਅਹੁਦੇ ਲਈ ਪਾਰਟੀ ਦੇ ਮਨਪਸੰਦ ਉਮੀਦਵਾਰ ਸਨ।
ਸੁਖਬੀਰ ਬਾਦਲ ਦੀ ਨਿੱਜੀ ਜ਼ਿੰਦਗੀ ਤੇ ਸਿਆਸੀ ਸਫਰ
ਸੁਖਬੀਰ ਸਿੰਘ ਬਾਦਲ ਦਾ ਜਨਮ 9 ਜੁਲਾਈ 1962 ਨੂੰ ਫਰੀਦਕੋਟ ‘ਚ ਹੋਇਆ। ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਖਵਾਉਂਦੇ ਸਨ, ਉਨ੍ਹਾਂ ਦੀ ਮਾਤਾ ਦਾ ਨਾਂ ਸੁਰਿੰਦਰ ਕੌਰ ਹੈ। ਸੁਖਬੀਰ ਬਾਦਲ ਦੀ ਸਕੂਲੀ ਪੜ੍ਹਾਈ ਲਾਰੈਂਸ ਸਕੂਲ ਸਨਾਵਰ ਤੋਂ ਹੋਈ, ਜਦਕਿ ਉਨ੍ਹਾਂ ਨੇ ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਤੋਂ MA ECONOMIC ਦੀ ਡਿਗਰੀ ਹਾਸਲ ਕੀਤੀ। ਸੁਖਬੀਰ ਬਾਦਲ ਨੇ ਲਾਸ ਏਂਜਲਸ ‘ਚ CALIFORNIA STATE OF UNIVERSITY ਤੋਂ ਕੀਤੀ MBA ਦੀ ਡਿਗਰੀ ਹਾਸਲ ਕੀਤੀ। ਸੁਖਬੀਰ ਬਾਦਲ ਦੀ ਜੀਵਨ ਸਾਥਣ ਹਰਸਿਮਰਤ ਕੌਰ ਬਾਦਲ ਹਨ। ਉਨ੍ਹਾਂ ਦਾ ਇੱਕ ਪੁੱਤਰ ਤੇ ਦੋ ਧੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਚਲਾਇਆ ‘ਆਪ੍ਰੇਸ਼ਨ ਸਤਰਕ’, ਅੱਧੀ ਰਾਤੀਂ ਸੜਕਾਂ ‘ਤੇ ਉਤਰੇ DGP ਗੌਰਵ ਯਾਦਵ
ਸੁਖਬੀਰ ਬਾਦਲ ਜਲਾਲਾਬਾਦ ਤੋਂ MLA ਵੀ ਰਹਿ ਚੁੱਕੇ ਹਨ ਤੇ ਪੰਜਾਬ ਦੇ 2 ਵਾਰ ਡਿਪਟੀ CM ਬਣੇ। 1996 ਵਿਚ ਉਹ ਫਰੀਦਕੋਟ ਤੋਂ ਲੋਕ ਸਭਾ ਦੀ ਚੋਣ ਜਿੱਤੇ, 1998 ਚ ਮੁੜ ਤੋਂ ਫਰੀਦਕੋਟ ਤੋਂ ਹੀ ਲੋਕ ਸਭਾ MP ਰਹੇ, 1998 ‘ਚ ਉਹ Union Minister of State for Industry ਵੀ ਰਹੇ। 2001 ਚ ਸੁਖਬੀਰ ਬਾਦਲ ਰਾਜ ਸਭਾ MP ਰਹੇ। 2004 ‘ਚ ਮੁੜ ਤੋਂ ਫਰੀਦਕੋਟ ਤੋਂ ਲੋਕ ਸਭਾ ‘ਚ MP ਰਹੇ, 2008 ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ । 2009 ਚ ਪੰਜਾਬ ਦੇ ਉਪ ਮੁੱਖ ਮੰਤਰੀ ਬਣੇ। ਸ. ਬਾਦਲ 2017 ‘ਚ ਮੁੜ ਤੋਂ ਜਲਾਲਾਬਾਦ ਤੋਂ ਜਿੱਤ ਹਾਸਲ ਕਰਕੇ MLA ਬਣੇ, 2019 ‘ਚ ਫਿਰੋਜ਼ਪੁਰ ਤੋਂ ਮੁੜ ਲੋਕ ਸਭਾ MP ਵੀ ਰਹੇ।
ਵੀਡੀਓ ਲਈ ਕਲਿੱਕ ਕਰੋ -:
