ਪਹਾੜਾਂ ਵਿਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿਚ ਦਿਖਣ ਲੱਗਾ ਹੈ। ਠੰਡ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਏਅਰਪੋਰਟ ਨੂੰ ਛੱਡ ਕੇ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਜਲੰਧਰ ਤੇ ਪਠਾਨਕੋਟ ਵਿਚ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਗਿਆ।
ਪੰਜਾਬ ਵਿਚ ਪਠਾਨਕੋਟ ਤੇ ਜਲੰਧਰ ਵਿਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪਹਾੜਾਂ ਵਿਚ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 2.4 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਹਾੜਾਂ ‘ਤੇ ਮੀਂਹ ਅਤੇ ਬਰਫਬਾਰੀ ਨਾ ਹੋਣ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਸੁੱਕੀ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ।
ਅੰਮ੍ਰਿਤਸਰ: ਸ਼ੁੱਕਰਵਾਰ ਦੇ ਮੁਕਾਬਲੇ ਸ਼ਹਿਰ ਦੇ ਘੱਟੋ-ਘੱਟ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਦਰਜ ਕੀਤਾ ਗਿਆ। ਜਦਕਿ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ।
ਜਲੰਧਰ — ਪੰਜਾਬ ‘ਚ ਸਭ ਤੋਂ ਘੱਟ ਤਾਪਮਾਨ ਜਲੰਧਰ ‘ਚ ਦਰਜ ਕੀਤਾ ਗਿਆ ਹੈ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ ਰਿਹਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਸ਼ੁੱਕਰਵਾਰ ਨਾਲੋਂ 0.6 ਡਿਗਰੀ ਵੱਧ ਕੇ 8.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਪਠਾਨਕੋਟ : ਪੰਜਾਬ ‘ਚ ਸਭ ਤੋਂ ਘੱਟ ਤਾਪਮਾਨ ਪਠਾਨਕੋਟ ‘ਚ 5.7 ਡਿਗਰੀ ਦਰਜ ਕੀਤਾ ਗਿਆ। ਇਹ ਤਾਪਮਾਨ ਸ਼ੁੱਕਰਵਾਰ ਦੇ ਮੁਕਾਬਲੇ 3.3 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: